10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰ ਗਿ੍ਫ਼ਤਾਰ

ਅਜੀਤ ਡੈਸਕ 29-03-2026
ਯਮੁਨਾਨਗਰ, 28 ਮਾਰਚ (ਗੁਰਦਿਆਲ ਸਿੰਘ ਨਿਮਰ)-ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਨੇ ਵੱਖ-ਵੱਖ ਥਾਵਾਂ 'ਤੋਂ ਦੋ ਮੋਟਰਸਾਈਕਲ ਚੋਰਾਂ ਨੂੰ ਗਿ੍ਫ਼ਤਾਰ ਕਰਦਿਆਂ ਉਨ੍ਹਾਂ ਤੋਂ ਦੋ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਚੋਰੀ ਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਲਾਨੌਰ ਸਰਹੱਦ ਤੋਂ ਗੁਜਰ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਇਕ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ ਮੌਕੇ 'ਤੇ ਪਹੁੰਚ ਕੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ | ਇਸ ਦੌਰਾਨ ਪੁਲਿਸ ਟੀਮ ਨੂੰ ਮੋਟਰਸਾਈਕਲ 'ਤੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਅਤੇ ਟੀਮ ਨੇ ਜਦੋਂ ਨੌਜਵਾਨ ਨੂੰ ਘੇਰ ਕੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਮੋਟਰਸਾਈਕਲ ਚੋਰੀ ਦਾ ਨਿਕਲਿਆ | ਇਸ ਨੌਜਵਾਨ ਦੀ ਪਛਾਣ ਵਿਸ਼ਾਲ ਉਰਫ਼ ਵਿਵੇਕ ਬੇਦੂ ਵਾਸੀ ਪਿੰਡ ਪਹਿਲਵਾਨਪੁਰ ਜ਼ਿਲ੍ਹਾ ਸਹਾਰਨਪੁਰ (ਯੂ. ਪੀ.) ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਸਖ਼ਤੀ ਕਰਨ 'ਤੇ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਇਹ ਮੋਟਰਸਾਈਕਲ ਬੀਤੀ 28 ਫਰਵਰੀ ਨੂੰ ਸੁਖਸਾਗਰ ਪੈਲੇਸ ਦੇ ਸਾਹਮਣੇ ਤੋਂ ਚੋਰੀ ਕੀਤੀ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਚੋਰੀ ਦੇ ਤਿੰਨ ਮਾਮਲੇ ਦਰਜ ਹਨ, ਜੋ ਕਿ ਅਦਾਲਤ 'ਚ ਵਿਚਾਰ ਅਧੀਨ ਹਨ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਐਂਟੀ ਵਹੀਕਲ ਥੈਫਟ ਸੈੱਲ ਦੀ ਦੂਜੀ ਟੀਮ ਨੇ ਬਾਰੀ ਮਾਜਰਾ ਪੁਲ ਤੋਂ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਇਹ ਮੋਟਰਸਾਈਕਲ ਬੀਤੀ 25 ਮਾਰਚ ਨੂੰ ਰਾਏਪੁਰ ਕਾਲੋਨੀ ਤੋਂ ਚੋਰੀ ਕੀਤੀ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਮਨੋਜ ਉਰਫ਼ ਮਨੋਜੀ ਪੁੱਤਰ ਪ੍ਰਕਾਸ਼ ਚੰਦ ਵਾਸੀ ਵਿਸ਼ਾਲ ਨਗਰ ਕਾਲੋਨੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਚੋਰੀ ਦੇ ਤਿੰਨ ਮਾਮਲੇ ਦਰਜ ਹਨ, ਜੋ ਕਿ ਅਦਾਲਤ 'ਚ ਵਿਚਾਰ ਅਧੀਨ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |
ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਹਿਸਾਰ ਵਿੱਚ ਨਿੱਜੀ ਹਸਪਤਾਲ 'ਤੇ ਸੀ.ਐਮ. ਫਲਾਇੰਗ ਤੇ ਸਿਹਤ ਵਿਭਾਗ ਦੀ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।