08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਿੱਖੀ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਬਾਰੇ ਵਿਚਾਰ ਕਰੇ ਕੇਂਦਰ ਸਰਕਾਰ-ਪਰਮਜੀਤ ਸਿੰਘ 'ਵੀਰਜੀ' • ਆਪ੍ਰੇਸ਼ਨ ਸੰਧੂਰ ਦੌਰਾਨ ਬਾਅਦ 'ਚ ਬੰਦ ਕੀਤਾ ਗਿਆ ਸੀ 'ਕਰਤਾਰਪੁਰ ਲਾਂਘਾ'

ਅਜੀਤ ਡੈਸਕ 30-03-2026
ਨਵੀਂ ਦਿੱਲੀ,29 ਮਾਰਚ (ਜਗਤਾਰ ਸਿੰਘ)-'ਗੁਰਬਾਣੀ ਰਿਸਰਚ ਫਾਊਾਡੇਸ਼ਨ' ਦੇ ਚੇਅਰਮੈਨ ਪਰਮਜੀਤ ਸਿੰਘ 'ਵੀਰਜੀ' ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਅਤੇ ਹੋਰਨਾ ਸ਼ਰਧਾਲੂਆਂ ਦੀ ਭਾਵਨਾਵਾਂ ਦੇ ਮੱਦੇਨਜ਼ਰ ਸ਼੍ਰੀ ਕਰਤਾਰਪੁਰ ਲਾਂਘਾ ਛੇਤੀ ਤੋਂ ਛੇਤੀ ਖੋਲਿ੍ਹਆ ਜਾਵੇ ¢ ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲਿ੍ਹਆ ਗਿਆ ਸੀ ਉਦੋਂ ਤੋਂ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੀਆਂ ਸਨ ਪਰ ਪਿਛਲੇ ਸਾਲ ਮਈ ਮਹੀਨੇ ਵਿਚ ਆਪ੍ਰੇਸ਼ਨ ਸੰਧੂਰ ਦੇ ਦੌਰਾਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ ¢ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਹੁਣ ਤਕਰੀਬਨ 10 ਮਹੀਨੇ ਹੋ ਗਏ ਹਨ ਅਤੇ ਸੰਗਤਾਂ ਬੜੀ ਬੇਸਬਰੀ ਨਾਲ ਇਹ ਲਾਂਘਾ ਖੁੱਲਣ ਦੀ ਉਡੀਕ ਕਰ ਰਹੀਆਂ ਹਨ ¢ ਉਨ੍ਹਾਂ ਕਿਹਾ ਕਿ ਹੁਣ ਜਦ ਦੋਵਾਂ ਪਾਸੇ ਮਾਹੌਲ ਸ਼ਾਂਤ ਹੋ ਚੁੱਕਾ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਗੰਭੀਰਤਾ ਨਾਲ ਵਿਚਾਰ ਕਰੇ ਤਾਂ ਕਿ ਸੰਗਤਾਂ ਪਹਿਲਾਂ ਵਾਂਗ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ ¢
ਪਿਛਲੀ ਖ਼ਬਰ ਸਰਨਾ ਵਲੋਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਤਜਵੀਜ਼ਸ਼ੁਦਾ ਨਵੇਂ ਕਾਨੂੰਨ ਦਾ ਸਖ਼ਤ ਵਿਰੋਧ • ਕਿਹਾ, ਅਜਿਹਾ ਕੋਈ ਵੀ ਕਾਨ... ਅਗਲੀ ਖ਼ਬਰ ਸਰਕਾਰੀ ਨੈਸ਼ਨਲ ਕਾਲਜ, ਸਿਰਸਾ ਵਿਖੇ ਕਰਵਾਇਆ ਅੰਤਰਰਾਸ਼ਟਰੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।