ਨਵੀਂ ਦਿੱਲੀ,29 ਮਾਰਚ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਿਤ ਬੇਅਦਬੀ ਦੀਆਂ ਘਟਨਾਵਾਂ 'ਤੇ ਕਿਸੇ ਵੀ ਨਵੇਂ ਕਾਨੂੰਨ ਦਾ ਸਖ਼ਤ ਵਿਰੋਧ ਕੀਤਾ ਹੈ¢ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਧਾਰਮਿਕ ਮਾਰਗ-ਦਰਸ਼ਨ ਹੇਠ ਨਹੀਂ ਕੀਤਾ ਗਿਆ ਤਾਂ ਅਜਿਹੇ ਕਦਮ ਇੱਕ ਧਰਮ ਦੇ ਮਸਲਿਆਂ ਨੂੰ ਮਹਿਜ਼ ਸਿਆਸੀ ਮੁੱਦੇ ਵਜੋਂ ਬਦਲ ਦੇਣਗੇ ¢ ਸਰਨਾ ਨੇ ਕਿਹਾ ਕਿ ਸਖ਼ਤ ਕਾਨੂੰਨਾਂ ਲਈ ਨਵੇਂ ਸਿਰਿਓਾ ਜ਼ੋਰ ਦੇਣਾ, ਕੋਈ ਸਾਰਥਕ ਹੱਲ ਪੇਸ਼ ਕਰਨ ਦੀ ਬਜਾਏ ਇਰਾਦੇ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ ¢ ਪ੍ਰਸਤਾਵਿਤ ਬੇਅਦਬੀ ਵਿਰੋਧੀ ਕਾਨੂੰਨ ਦਾ ਹਵਾਲਾ ਦਿੰਦੇ ਹੋਏ, ਸਰਨਾ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਧਾਰਮਿਕ ਸਿਧਾਂਤ, ਗੁਰਬਾਣੀ, ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਿਤ ਕੋਈ ਵੀ ਕਾਨੂੰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਿਮਤੀ ਤੋਂ ਬਿਨਾਂ ਨਹੀਂ ਬਣਾਇਆ ਜਾਣਾ ਚਾਹੀਦਾ ¢ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਉਪਾਅ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਗਰਾਨੀ ਹੇਠ ਵੀ ਕੀਤਾ ਜਾਣਾ ਚਾਹੀਦਾ ਹੈ ¢ ਸਰਨਾ ਨੇ ਇਸ ਮੁੱਦੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪ੍ਰਮੁੱਖ ਸਿੱਖ ਵਿਦਵਾਨਾਂ, ਕਾਨੂੰਨੀ ਸ਼ਖ਼ਸੀਅਤਾਂ ਅਤੇ ਸੇਵਾਮੁਕਤ ਜੱਜਾਂ ਦੀ ਇੱਕ ਕਮੇਟੀ ਦੇ ਗਠਨ ਦਾ ਵੀ ਤਜਵੀਜ਼ ਰੱਖੀ ¢ ਉਨ੍ਹਾਂ ਕਿਹਾ ਕਿ ਅਜਿਹੀ ਸੰਸਥਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੀ ਸਿੱਧੀ ਨਿਗਰਾਨੀ ਹੇਠ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਾਮਲੇ ਦੇ ਕਿਸੇ ਵੀ ਪਹਿਲੂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਕੋਈ ਵੀ ਕਾਰਵਾਈ ਕਾਨੂੰਨੀ ਸਖ਼ਤੀ ਅਤੇ ਸਿੱਖ ਮਰਿਆਦਾ ਦੋਵਾਂ 'ਤੇ ਅਧਾਰਿਤ ਰਹੇ ¢ ਸਰਨਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਤੱਤ ਪੰਜਾਬ ਵਿਚ ਪਿਛਲੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਸ਼ਾਮਲ ਸਨ ¢