09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਉੱਤਰ-ਪੂਰਬੀ ਦਿੱਲੀ 'ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ- ਜਾਨੀ ਨੁਕਸਾਨ ਤੋਂ ਬਚਾਅ

ਅਜੀਤ ਡੈਸਕ 30-03-2026
ਨਵੀਂ ਦਿੱਲੀ,29 ਮਾਰਚ (ਜਗਤਾਰ ਸਿੰਘ)- ਐਤਵਾਰ ਤੜਕੇ ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਥਾਣਾ ਖੇਤਰ ਵਿਚ ਇੱਕ ਬਹੁ-ਮੰਜ਼ਿਲਾ ਇਮਾਰਤ ਵਿਚ ਅੱਗ ਲੱਗ ਗਈ ¢ ਕੁਝ ਮਿੰਟਾਂ ਵਿਚ ਹੀ ਅੱਗ ਇੰਨੀ ਭਿਆਨਕ ਰੂਪ ਵਿਚ ਫੈਲ ਗਈ ਕਿ ਡਰੇ ਹੋਏ ਚਾਰ ਲੋਕਾਂ ਨੇ ਇਮਾਰਤ 'ਤੋਂ ਛਾਲ ਮਾਰ ਦਿੱਤੀ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ¢ ਫਾਇਰ ਬਿ੍ਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਚਾਰ ਹੋਰਾਂ ਨੂੰ ਸੁਰੱਖਿਅਤ ਬਚਾ ਲਿਆ ¢ ਘਟਨਾ ਦੀ ਜਾਣਕਾਰੀ ਮਿਲਣ 'ਤੇ, ਫਾਇਰ ਵਿਭਾਗ ਦੇ ਨਾਲ ਹੀ ਦਿੱਲੀ ਪੁਲਿਸ ਵੀ ਮੌਕੇ 'ਤੇ ਪੁੱਜ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ¢ ਮਿਲੀ ਜਾਣਕਾਰੀ ਮੁਤਾਬਿਕ ਐਤਵਾਰ ਤੜਕੇ 2:30 ਵਜੇ ਦੇ ਕਰੀਬ ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਥਾਣਾ ਖੇਤਰ ਵਿਚ ਚਾਂਦ ਬਾਗ਼ ਦੇ ਐੱਫ਼ ਬਲਾਕ, ਗਲੀ ਨੰਬਰ 23 ਵਿਚ ਇੱਕ ਘਰ ਵਿਚ ਅਚਾਨਕ ਅੱਗ ਲੱਗ ਗਈ ¢ ਅੱਗ ਇੰਨੀ ਭਿਆਨਕ ਸੀ ਕਿ 11 ਗੱਡੀਆਂ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀ ਤੁਰੰਤ ਇਸ 'ਤੇ ਕਾਬੂ ਪਾਉਣ ਲਈ ਪਹੁੰਚੇ ¢ ਅੱਗ ਦੇ ਕਾਰਨ ਲੋਕ ਘਰਾਂ ਵਿਚ ਹੀ ਫਸ ਗਏ ਅਤੇ ਧੂੰਆਂ ਉੱਪਰਲੀਆਂ ਮੰਜ਼ਿਲਾਂ ਤੱਕ ਫੈਲ ਗਿਆ ¢ ਘਰ ਦੇ ਪਾਰਕਿੰਗ ਖੇਤਰ ਵਿਚ ਦੋ ਸਕੂਟਰਾਂ ਅਤੇ ਇੱਕ ਮੋਟਰਸਾਈਕਲ ਨੂੰ ਵੀ ਅੱਗ ਲੱਗ ਗਈ, ਜਿਸ ਕਾਰਨ ਧੂੰਆਂ ਹੋਰ ਵੀ ਉੱਚੀਆਂ ਮੰਜ਼ਿਲਾਂ ਤੱਕ ਫੈਲ ਗਿਆ¢ ਇਸ ਦੌਰਾਨ ਲੋਕ ਬਹੁਤ ਘਬਰਾ ਗਏ ਅਤੇ ਫਾਇਰ ਬਿ੍ਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ, ਚਾਰ ਲੋਕ-ਨਿਕਹਤ, ਰਸ਼ੀਦਾ, ਸੋਨੀ ਅਤੇ ਆਸ਼ਿਫ ਨੇ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ¢ ਉਨ੍ਹਾਂ ਨੂੰ ਤੁਰੰਤ ਜਗ ਪ੍ਰਵੇਸ਼ ਚੰਦਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ¢ ਇਸ ਦੌਰਾਨ,ਡੀਐਫਐਸ ਕਰਮਚਾਰੀਆਂ ਨੇ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ ਤੋਂ ਚਾਰ ਲੋਕਾਂ ਨੂੰ ਬਚਾਇਆ ¢ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁਝ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ ¢
ਪਿਛਲੀ ਖ਼ਬਰ ਮੱੁਖ ਮਹਿਮਾਨ ਸ਼ਸ਼ੀ ਸਿੱਕਾ ਨੇ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਵਿਖੇ ਸੈਮੀਨਾਰ ਲਗਾਇਆ <br/> ਅਗਲੀ ਖ਼ਬਰ ਬਾਲ ਸੁਰੱਖਿਆ ਨਾਲ ਜੁੜੇ ਪਾਠਕ੍ਰਮ ਲਈ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਤੇ ਸੀ-ਲੈਬ ਵਿਚ ਹੋਇਆ 'ਕਰਾਰ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।