ਨਵੀਂ ਦਿੱਲੀ,30 ਮਾਰਚ(ਜਗਤਾਰ ਸਿੰਘ)-ਦਿੱਲੀ ਨੂੰ Tਕੂੜੇ ਦੇ ਪਹਾੜਾਂU ਤੋਂ ਮੁਕਤ ਕਰਨ ਦੀ ਮੁਹਿੰਮ ਨੂੰ ਤੇਜ਼ ਕਰਨ ਲਈ, ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਉੱਤਰ-ਪੱਛਮੀ ਦਿੱਲੀ ਵਿੱਚ ਭਲਸਵਾ ਲੈਂਡਫਿੱਲ ਸਾਈਟ ਦਾ ਅਚਨਚੇਤ ਨਿਰੀਖਣ ਕੀਤਾ ¢ ਉਨ੍ਹਾਂ ਨੇ ਬਾਇਓ-ਰੀਮੇਡੀਏਸ਼ਨ ਕਾਰਜ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਪਸ਼ਟ ਕੀਤਾ ਕਿ ਦਿੱਲੀ ਨੂੰ ਕੂੜੇ ਦੇ ਇਨ੍ਹਾਂ ਢੇਰਾਂ ਤੋਂ ਜਲਦੀ ਛੁਟਕਾਰਾ ਦਿਵਾਉਣਾ ਸਰਕਾਰ ਦੀ ਸੱਭ ਤੋਂ ਵੱਡੀ ਤਰਜੀਹ ਹੈ ¢ ਨਿਰੀਖਣ ਦੌਰਾਨ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਪਿਛਲੇ ਸਾਲ ਕੀਤੇ ਗਏ ਕੰਮ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਪਰ ਨਾਲ ਹੀ ਇਹ ਵੀ ਸਵੀਕਾਰ ਕੀਤਾ ਕਿ ਟੀਚਾ ਅਜੇ ਵੀ ਅਧੂਰਾ ਹੈ¢ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੂੜੇ ਦੇ ਪ੍ਰਬੰਧਨ ਲਈ ਸਿਰਫ਼ ਰਵਾਇਤੀ ਤਰੀਕਿਆਂ 'ਤੇ ਨਿਰਭਰ ਨਾ ਕਰਨ ਦੇ ਨਿਰਦੇਸ਼ ਦਿੱਤੇ ¢ ਐਲਜੀ ਨੇ ਕਿਹਾ ਕਿ ਕੂੜੇ ਦੇ ਨਿਪਟਾਰੇ ਦੇ ਖੇਤਰ ਵਿਚ ਵਿਸ਼ਵ ਪੱਧਰ 'ਤੇ ਉੱਭਰ ਰਹੀਆਂ ਨਵੀਨਤਮ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਨੂੰ ਅਪਣਾਉਣ ਦੀ ਲੋੜ ਹੈ ¢ ਐਲਜੀ ਨੇ ਐਮਸੀਡੀ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਕਿ ਉਹ ਇਨ੍ਹਾਂ ਥਾਵਾਂ 'ਤੇ ਨਵੇਂ ਕੂੜੇ ਦੇ ਪ੍ਰਵਾਹ ਨੂੰ ਕੰਟਰੋਲ ਕਰਨ ਲਈ ਢੁਕਵੇਂ ਪ੍ਰਬੰਧ ਕਰਨ ¢ ਇਸ ਮੁਹਿੰਮ ਵਿਚ ਜਨਤਕ ਭਾਗੀਦਾਰੀ ਨੂੰ ਜ਼ਰੂਰੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਭਰ ਦੀਆਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਅਤੇ ਮਾਰਕੀਟ ਵਪਾਰੀ ਐਸੋਸੀਏਸ਼ਨਾਂ ਨੂੰ ਇਸ ਮਿਸ਼ਨ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ¢ ਐੱਲ.ਜੀ. ਨੇ ਇਹ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਕਿ ਘਰਾਂ ਅਤੇ ਬਾਜ਼ਾਰਾਂ ਤੋਂ ਕੂੜੇ ਨੂੰ ਗਿੱਲੇ ਅਤੇ ਸੁੱਕੇ ਵਰਗਾਂ ਵਿਚ ਵੱਖ ਕੀਤਾ ਜਾਵੇ ¢ ਸਰੋਤ 'ਤੇ ਕੂੜੇ ਨੂੰ ਵੱਖ ਕਰਨ ਨਾਲ ਬਾਇਓ-ਰੀਮੀਡੀਏਸ਼ਨ ਪ੍ਰਕਿਰਿਆ ਵਿਚ ਕਾਫ਼ੀ ਤੇਜ਼ੀ ਆਵੇਗੀ ¢