25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੰਡੀ ਦਾ ਪੋਰਟਲ ਨਾ ਚੱਲਣ ਕਰ ਕੇ ਟਰੈਕਟਰ - ਟਰਾਲੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

ਅਜੀਤ ਡੈਸਕ 12-04-2026
ਟੋਹਾਣਾ, 11 ਅਪ੍ਰੈਲ (ਮਨਜੀਤ ਸਿੰਘ)-ਟੋਹਾਣਾ ਦੀ ਐਡੀਸ਼ਨਲ ਅਨਾਜ ਮੰਡੀ ਵਿਚ ਉਸ ਵੇਲੇ ਹੰਗਾਮੇ ਵਾਲੇ ਹਾਲਾਤ ਬਣ ਗਏ ਜਦੋਂ ਕਿਸਾਨਾਂ ਨੂੰ ਆਪਣੀ ਫ਼ਸਲ ਲਈ ਗੇਟ ਪਾਸ ਨਹੀਂ ਮਿਲ ਰਹੇ ਸਨ | ਮੰਡੀ ਕਰਮਚਾਰੀਆਂ ਵਲੋਂ ਦੱਸਿਆ ਗਿਆ ਕਿ ਮੰਡੀ ਦਾ ਆਨਲਾਈਨ ਪੋਰਟਲ ਬੰਦ ਹੋਣ ਕਾਰਨ ਕੰਮ ਰੁਕਿਆ ਹੋਇਆ ਹੈ | ਇਸ ਕਾਰਨ ਕਣਕ ਲੈ ਕੇ ਆਏ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਵੱਡੀ ਗਿਣਤੀ ਵਿੱਚ ਮੰਡੀ ਦੇ ਬਾਹਰ ਇਕੱਠੀਆਂ ਹੋ ਗਈਆਂ ਅਤੇ ਲੰਬੀਆਂ ਕਤਾਰਾਂ ਲੱਗ ਗਈਆਂ | ਮੌਕੇ 'ਤੇ ਪਹੁੰਚੇ ਕਾਂਗਰਸੀ ਵਿਧਾਇਕ ਪਰਮਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਦਿੱਕਤ ਆ ਰਹੀ ਹੈ, ਜਿਸ ਕਰ ਕੇ ਉਹ ਖ਼ੁਦ ਮੰਡੀ ਦਾ ਦੌਰਾ ਕਰਨ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ | ਵਿਧਾਇਕ ਨੇ ਕਿਹਾ ਕਿ ਮੰਡੀ ਦਾ ਪੋਰਟਲ ਅਕਸਰ ਬੰਦ ਰਹਿੰਦਾ ਹੈ ਅਤੇ ਬਾਇਓਮੈਟਰਿਕ ਪ੍ਰਕਿਰਿਆ ਦੌਰਾਨ ਵੀ ਕਿਸਾਨਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ | ਉਨ੍ਹਾਂ ਪਰਿਵਾਰਕ ਆਈ.ਡੀ. ਦੀ ਸ਼ਰਤ 'ਤੇ ਵੀ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਮੰਡੀ ਵਿਚ ਸਿਰਫ਼ ਇਹੀ ਤਸਦੀਕ ਹੋਣੀ ਚਾਹੀਦੀ ਹੈ ਕਿ ਫ਼ਸਲ ਲਿਆਉਣ ਵਾਲਾ ਵਿਅਕਤੀ ਇਸ ਇਲਾਕੇ ਦਾ ਕਿਸਾਨ ਹੈ |
ਪਿਛਲੀ ਖ਼ਬਰ ਵਿਧਾਇਕ ਅਰੋੜਾ ਨੇ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਕੀਤਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪਿੰਡਾਂ ਦੀ ਨੁਹਾਰ ਬਦਲ ਰਹੀਆਂ ਹਨ - ਸੰਸਦ ਮੈਂਬਰ ਸੁਭਾਸ਼ ਬਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।