26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੇਜਰੀਵਾਲ ਨੇ ਪੀ.ਐਮ. ਮੋਦੀ 'ਤੇ ਕੱਸਿਆ ਤਨਜ਼ ਕਿਹਾ, ਜੇਕਰ ਲੱਖਾਂ ਵੋਟਾਂ ਕਟਵਾਉਣ ਤੋਂ ਬਾਅਦ ਵੀ ਪੱਛਮੀ ਬੰਗਾਲ ਦੀ ਚੋਣ ਹਾਰ ਗਏ ਤਾਂ ਕੀ ਹੋਏਗਾ ?

ਅਜੀਤ ਡੈਸਕ 12-04-2026
ਨਵੀਂ ਦਿੱਲੀ,11 ਅਪ੍ਰੈਲ (ਜਗਤਾਰ ਸਿੰਘ)-ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਤਿ੍ਣਮੂਲ ਕਾਂਗਰਸ ਅਤੇ ਭਾਜਪਾ ਵਿਚਕਾਰ ਤਿੱਖੀ ਬਿਆਨਬਾਜ਼ੀ ਅਤੇ ਤਿ੍ਣਮੂਲ ਕਾਂਗਰਸ ਵੱਲੋਂ ਚੋਣ ਕਮਿਸ਼ਨ 'ਤੇ ਚੁੱਕੇ ਜਾ ਰਹੇ ਸਵਾਲਾਂ ਦੇ ਦਰਮਿਆਨ ਆਮ ਆਦਮੀ ਪਾਰਟੀ ਦੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ ਕੀਤਾ ਹੈ ¢ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕੱਸਿਆ ਅਤੇ ਨਾਲ ਹੀ ਉਨ੍ਹਾਂ 'ਤੇ ਸੰਸਥਾਵਾਂ 'ਤੇ ਕਬਜ਼ਾ ਕਰਨ ਅਤੇ ਲੱਖਾਂ ਵੋਟ ਕਟਵਾਉਣ ਦਾ ਦੋਸ਼ ਲਗਾਇਆ ¢ ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' 'ਤੇ ਸ਼ੇਅਰ ਕੀਤੇ ਗਏ ਇੱਕ ਪੋਸਟ ਵਿਚ ਕੇਜਰੀਵਾਲ ਨੇ ਲਿਖਿਆ ਕਿ ਸਾਰੀ ਸੰਸਥਾਵਾਂ 'ਤੇ ਕਬਜ਼ਾ ਕਰਨ ਅਤੇ ਲੱਖਾਂ ਵੋਟ ਕਟਵਾਉਣ ਦ ਬਾਅਦ ਵੀ ਜੇਕਰ ਮੋਦੀ ਪੱਛਮੀ ਬੰਗਾਲ ਦੀ ਚੋਣ ਹਾਰ ਜਾਂਦੇ ਹਨ ਤਾਂ ਕੀ ਹੋਏਗਾ ? ਦੱਸਣਯੋਗ ਹੈ ਕਿ ਪੱਛਮੀ ਬੰਗਾਲ ਵਿਚ ਵੋਟਰ ਸੂਚੀ ਵਿਚ ਬਦਲਾਅ ਅਤੇ ਚੋਣ ਤਿਆਰੀਆਂ ਨਾਲ ਜੁੜੇ ਦੋਸ਼ਾਂ ਨੂੰ ਲੈ ਕੇ ਤਿ੍ਣਮੂਲ ਕਾਂਗਰਸ ਅਤੇ ਭਾਜਪਾ ਦੇ ਵਿਚਕਾਰ ਕਾਫ਼ੀ ਤਕਰਾਰਬਾਜ਼ੀ ਵੇਖਣ ਨੂੰ ਮਿਲ ਰਹੀ ਹੈ ¢ ਟੀ.ਐੱਮ.ਸੀ. ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਹਾਲ ਹੀ ਵਿਚ ਚੋਣ ਕਮਿਸ਼ਨ ਅਤੇ ਭਾਜਪਾ 'ਤੇ ਵੱਡੀ ਪੱਧਰ 'ਤੇ ਵੋਟਰਾਂ ਦਾ ਨਾਂਅ ਹਟਾਉਣ ਦਾ ਦੋਸ਼ ਵੀ ਲਾਇਆ ਸੀ ¢
ਪਿਛਲੀ ਖ਼ਬਰ ਕੈਨੇਡਾ ਵਿਚ ਮੰਦਿਰ ਦੇ ਬਾਹਰ ਪ੍ਰਦਰਸ਼ਨ ਦੀ ਕਾਰਵਾਈ ਨਿੰਦਣਯੋਗ - ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਅਗਲੀ ਖ਼ਬਰ ਭਾਈ ਅਵਤਾਰ ਸਿੰਘ ਰਾਗੀ ਦੇ ਜੀਵਨ-ਵਿਰਾਸਤ ਨੂੰ ਸਮਰਪਿਤ ਕੌਮਾਂਤਰੀ ਸੈਮੀਨਾਰ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।