02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਿੱਜੀ ਸਕੂਲ ਫ਼ੀਸ, ਕਿਤਾਬਾਂ ਤੇ ਵਰਦੀ ਪ੍ਰਤੀ ਕਰ ਰਹੇ ਹਨ ਮਨਮਾਨੀ, ਸਰਕਾਰ ਤੇ ਪ੍ਰਸ਼ਾਸਨ ਨੇ ਵੱਟੀ ਚੁੱਪ

ਅਜੀਤ ਡੈਸਕ 14-04-2026
ਨਵੀਂ ਦਿੱਲੀ, 13 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਨਿੱਜੀ ਸਕੂਲਾਂ ਦੁਆਰਾ ਫ਼ੀਸ, ਕਿਤਾਬਾਂ ਅਤੇ ਸਕੂਲ ਦੀ ਵਰਦੀ ਦੇ ਨਾਂਅ 'ਤੇ ਕੀਤੀ ਜਾ ਰਹੀ ਮਨਮਾਨੀ ਦੀ ਲੁੱਟ ਦੇ ਮੁੱਦੇ 'ਤੇ ਕ੍ਰਿਸ਼ਨਾ ਸੋਸ਼ਲ ਵੈੱਲਫੇਅਰ ਟਰੱਸਟ ਵਲੋਂ ਨਜ਼ਫਗੜ੍ਹ ਦਿੱਲੀ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਟਰੱਸਟ ਦੇ ਪ੍ਰਧਾਨ ਤੇੇ ਦਿੱਲੀ ਦੇ ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਅਤੇ ਰਾਜੇਸ਼ ਚੌਹਾਨ ਨੇ ਬੋਲਦਿਆਂ ਕਿਹਾ ਕਿ ਨਿੱਜੀ ਸਕੂਲ ਪਿਛਲੇ ਸਮੇਂ ਤੋਂ ਆਪਣੀ ਮਨਮਾਨੀ ਕਰ ਰਹੇ ਹਨ ਅਤੇ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੁੱਪ ਬੈਠੇ ਹਨ | ਉਨ੍ਹਾਂ ਕਿਹਾ ਕਿ ਸਕੂਲ ਵਿਸ਼ੇਸ਼ ਤੌਰ 'ਤੇ ਕਿਤਾਬਾਂ ਅਤੇ ਵਰਦੀ ਪ੍ਰਤੀ ਬਹੁਤ ਜ਼ਿਆਦਾ ਪੈਸਾ ਵਸੂਲ ਰਹੇ ਹਨ ਜਦ ਕਿ ਕਿਤਾਬਾਂ ਅਤੇ ਵਰਦੀ ਬਾਜ਼ਾਰ ਵਿਚ ਸਸਤੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਬੱਚਿਆਂ ਦੇ ਮਾਪਿਆਂ 'ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਕਿਤਾਬਾਂ ਕੇਵਲ ਸਕੂਲ ਤੋਂ ਹੀ ਖ਼ਰੀਦਣ, ਜਦਕਿ ਬੱਚਿਆਂ ਦੇ ਮਾਪਿਆਂ 'ਤੇ ਲਗਾਤਾਰ ਆਰਥਿਕ ਬੋਝ ਵਧ ਜਾਣ 'ਤੇ ਉਹ ਬਹੁਤ ਪ੍ਰੇਸ਼ਾਨ ਹਨ | ਇਸ ਮੌਕੇ ਕ੍ਰਿਸ਼ਨਾ ਸੋਸ਼ਲ ਵੈੱਲਫੇਅਰ ਟਰੱਸਟ ਵਲੋਂ ਐਜੂਕੇਸ਼ਨ ਬੈਂਕ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ, ਜੋ ਕਿ ਗ਼ਰੀਬ ਤੇ ਜ਼ਰੂਰਤਮੰਦ ਬੱਚਿਆਂ ਨੂੰ ਕਿਤਾਬਾਂ ਅਤੇ ਹੋਰ ਸਮੱਗਰੀ ਦਿਵਾਉਣ ਪ੍ਰਤੀ ਸਹਾਇਤਾ ਕਰੇਗਾ ਤਾਂ ਕਿ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਸ਼ਾਨ ਨਾ ਹੋਣਾ ਪਵੇ ਅਤੇ ਉਨ੍ਹਾਂ 'ਤੇ ਆਰਥਿਕ ਬੋਝ ਨਾ ਪਵੇ |
ਪਿਛਲੀ ਖ਼ਬਰ ਗੈਸ ਦੀ ਕਿੱਲਤ ਨੂੰ ਵੇਖਦੇ ਹੋਏ ਰੇਹੜੀ-ਫੜ੍ਹੀ ਵਾਲਿਆਂ ਨੇ ਬਦਲਿਆ ਆਪਣਾ ਧੰਦਾ ਅਗਲੀ ਖ਼ਬਰ ਦਿੱਲੀ ਯੂਨੀਵਰਸਿਟੀ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਲਾਅ ਕੋਰਸਾਂ ਤੋਂ ਕਰਨ ਦੀ ਸੰਭਾਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।