02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡੀ. ਏ. ਵੀ. ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਹਵਨ ਯੱਗ ਕਰਵਾਇਆ

ਅਜੀਤ ਡੈਸਕ 19-04-2026
ਯਮੁਨਾਨਗਰ, 18 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਮਹਾਤਮਾ ਹੰਸਰਾਜ ਜੈਅੰਤੀ ਅਤੇ ਸੈਸ਼ਨ ਦੀ ਸਮਾਪਤੀ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਅਚਾਰੀਆ ਧਰਮਿੰਦਰ ਸ਼ਾਸਤਰੀ ਨੇ ਮੰਤਰਾਂ ਦੇ ਜਾਪ ਨਾਲ ਹਵਨ ਕਰਦਿਆਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਹਰਿਆਣਾ ਦੀ ਪਹਿਲੀ ਮਹਿਲਾ ਬੱਸ ਡਰਾਈਵਰ ਕੋਮਲ ਕੰਬੋਜ ਅਤੇ ਡਾ. ਗੌਰਵ ਕੰਬੋਜ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ, ਜਦਕਿ ਡੀ. ਏ. ਵੀ. ਸਕੂਲਜ਼ ਦੇ ਚੇਅਰਮੈਨ ਵਿਜੇ ਕਪੂਰ ਨੇ ਮੁੱਖ ਮਹਿਮਾਨ ਅਤੇ ਡੀ. ਏ. ਵੀ. ਕਾਲਜ ਦੀ ਸੇਵਾ-ਮੁਕਤ ਪ੍ਰੋ. ਆਸ਼ਾ ਕਪੂਰ, ਸੈਂਟਰਲ ਬੈਂਕ ਮੈਨੇਜਰ ਸਚਿੰਦਰ ਕੁਮਾਰ ਅਤੇ ਡਿਪਟੀ ਮੈਨੇਜਰ ਸ਼ਾਲੂ ਗਰਗ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਲੁਆਈ | ਕਾਲਜ ਦੀ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਮਹਾਨ ਸਿੱਖਿਆ ਸ਼ਾਸਤਰੀ ਅਤੇ ਡੀ. ਏ. ਵੀ. ਸੰਸਥਾਵਾਂ ਦੇ ਸੰਸਥਾਪਕ ਮਹਾਤਮਾ ਹੰਸਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਅਚਾਰੀਆ ਧਰਮਿੰਦਰ ਸ਼ਾਸਤਰੀ ਨੇ ਕਿਹਾ ਕਿ ਅਜਿਹੇ ਮਹਾਂਪੁਰਖ ਨਾ ਸਿਰਫ਼ ਆਪਣੇ ਸਮੇਂ ਲਈ, ਸਗੋਂ ਭਵਿੱਖ ਲਈ ਵੀ ਕੰਮ ਕਰਦੇ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਆਪਣੀਆਂ ਪ੍ਰੀਖਿਆਵਾਂ 'ਚ ਚੰਗੇ ਨਤੀਜੇ ਪ੍ਰਾਪਤ ਕਰਨ ਦਾ ਅਸ਼ੀਰਵਾਦ ਵੀ ਦਿੱਤਾ | ਇਸੇ ਦੌਰਾਨ ਮੁੱਖ ਮਹਿਮਾਨ ਵਿਜੇ ਕਪੂਰ ਨੇ ਕਿਹਾ ਕਿ ਮਹਾਤਮਾ ਹੰਸਰਾਜ ਇਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕ ਸੇਵਾ 'ਚ ਬਿਤਾਇਆ | ਇਸ ਤੋਂ ਇਲਾਵਾ ਔਰਤਾਂ ਦੀ ਸਿੱਖਿਆ ਲਈ ਉਨ੍ਹਾਂ ਨੇ ਡੀ. ਏ. ਵੀ. ਸੰਸਥਾਵਾਂ ਦੀ ਸਥਾਪਨਾ ਕੀਤੀ, ਜਦਕਿ ਜਗਨਨਾਥ ਕਪੂਰ ਜੀ ਨੇ ਉਨ੍ਹਾਂ ਦੀ ਪ੍ਰੰਪਰਾ ਨੂੰ ਅੱਗੇ ਵਧਾਇਆ | ਇਸੇ ਦੌਰਾਨ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕੋਮਲ ਕੰਬੋਜ ਨੇ ਕਿਹਾ ਕਿ ਸਫ਼ਲਤਾ ਸਖ਼ਤ ਮਿਹਨਤ ਅਤੇ ਵਿਸ਼ਵਾਸ ਨਾਲ ਪ੍ਰਾਪਤ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦਾ ਵਿਸ਼ਵਾਸ ਨਾ ਤੋੜਦੇ ਹੋਏ ਪੂਰੀ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ | ਅੰਤ 'ਚ ਸੁਰਿੰਦਰ ਕੌਰ ਨੇ ਸਮੁੱਚੀਆਂ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਤਾਕੀਦ ਕੀਤੀ ਕਿ ਉਨ੍ਹਾਂ ਨੂੰ ਜ਼ਿੰਦਗੀ ਦੇ
ਪਿਛਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸੰਤ ਨਿਸ਼ਚਲ ਸਿੰਘ ਦੇ ਜਨਮ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਅਗਲੀ ਖ਼ਬਰ ਗੁਰਦੁਆਰਾ ਡੇਰਾ ਸੰਤਪੁਰਾ ਵਿਖੇ 'ਸੰਤ ਜੈ ਦਿਆਲ ਸਿੰਘ ਫਿਜ਼ੀਓਥੈਰੇਪੀ ਅਤੇ ਪੁਨਰਵਾਸ ਕੇਂਦਰ' ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।