18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਐਸ.ਡੀ.ਐਮ. ਵਲੋਂ ਸਰਕਾਰੀ ਸਕੂਲ ਲਾਂਬਾ ਦਾ ਦੌਰਾ, ਜ਼ਰੂਰੀ ਨਿਰਦੇਸ਼ ਜਾਰੀ ਕੀਤੇ

ਅਜੀਤ ਡੈਸਕ 30-04-2026
ਰਤੀਆ, 29 ਅਪ੍ਰੈਲ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਸੁਰੇਂਦਰ ਸਿੰਘ ਵਲੋਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬਾ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਸਕੂਲ ਦੀ ਸਿੱਖਿਆ ਪ੍ਰਣਾਲੀ ਦਾ ਜਾਇਜ਼ਾ ਲੈਂਦਿਆਂ ਸਕੂਲ ਸਟਾਫ਼ ਨਾਲ ਮੀਟਿੰਗ ਕੀਤੀ, ਜਿਸ 'ਚ ਜ਼ਰੂਰੀ ਮਾਰਗ ਦਰਸ਼ਨ ਦਿੱਤਾ ਗਿਆ | ਉਨ੍ਹਾਂ ਵੱਖ-ਵੱਖ ਕਲਾਸਾਂ ਦਾ ਨਿਰੀਖਣ ਕਰਦਿਆਂ ਵਿਦਿਆਰਥੀਆਂ ਦੀ ਹਾਜ਼ਰੀ, ਅਕਾਦਮਿਕ ਪ੍ਰਦਰਸ਼ਨ ਅਤੇ ਅਧਿਆਪਕਾਂ ਦੇ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਮੀਟਿੰਗ ਕਰਦਿਆਂ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ, ਅਨੁਸ਼ਾਸਨ ਬਣਾਈ ਰੱਖਣ ਅਤੇ ਸਿਲੇਬਸ ਨੂੰ ਸਮੇਂ ਸਿਰ ਪੂਰਾ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਧਿਆਪਕਾਂ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ 'ਤੇ ਧਿਆਨ ਕੇਂਦਰਿਤ ਕਰਨ ਅਤੇ ਕਮਜ਼ੋਰ ਵਿਦਿਆਰਥੀਆਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਵਾਧੂ ਕਲਾਸਾਂ ਦਾ ਪ੍ਰਬੰਧ ਕਰਨ, ਸਫ਼ਾਈ, ਪੀਣ ਵਾਲੇ ਪਾਣੀ, ਟਾਇਲਟ ਸਹੂਲਤਾਂ ਅਤੇ ਸੁਰੱਖਿਆ ਮਿਆਰਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਅਤੇ ਅਨੁਕੂਲ ਵਾਤਾਵਰਨ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਤੋਂ ਪੜ੍ਹਾਈ ਜਾਰੀ ਰੱਖ ਸਕਣ | ਐਸ.ਡੀ.ਐਮ. ਨੇ ਸਕੂਲ ਦੇ ਰਜਿਸਟਰਾਂ ਅਤੇ ਹੋਰ ਰਿਕਾਰਡਾਂ ਦਾ ਵੀ ਨਿਰੀਖਣ ਕਰਦਿਆਂ ਨਿਯਮਤ ਤੌਰ 'ਤੇ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸਕੂਲ 'ਚ ਪੰਜ ਕਮਰਿਆਂ ਦੀ ਉਸਾਰੀ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ 'ਚ ਉੱਚ-ਗੁਣਵੱਤਾ ਵਾਲੀ ਸਮਗਰੀ ਦੀ ਵਰਤੋਂ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਤੇ ਕੁਸ਼ਲ ਸਹੂਲਤਾਂ ਨੂੰ ਯਕੀਨੀ ਬਣਾਉਣ | ਐਸ.ਡੀ.ਐਮ. ਨੇ ਲਾਂਬਾ ਕਣਕ ਖ਼ਰੀਦ ਕੇਂਦਰ ਦਾ ਵੀ ਨਿਰੀਖਣ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ ਹੈ | ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਖ਼ਰੀਦ ਪ੍ਰਕਿਰਿਆ 'ਚ ਪਾਰਦਰਸ਼ਤਾ ਬਣਾਈ ਰੱਖਣ ਅਤੇ ਸਮੇਂ ਸਿਰ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ |
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨ... ਅਗਲੀ ਖ਼ਬਰ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਨੇ ਉਲੀਕੇ ਐਕਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।