18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਪ੍ਰੀਤੀ <br/> 30-04-2026
ਯਮੁਨਾਨਗਰ, 29 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਨਿਰਧਾਰਤ ਮਾਪਦੰਡਾਂ ਅਨੁਸਾਰ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਰਾਜ ਸਰਕਾਰ ਵਲੋਂ ਸਾਲ 2026 ਲਈ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁ. ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ 28 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 'ਚ 2,98,095.96 ਮੀਟਿ੍ਕ ਟਨ ਕਣਕ ਪਹੁੰਚੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਕੁੱਲ 2,74,101 ਮੀਟਿ੍ਕ ਟਨ ਕਣਕ ਖਰੀਦੀ ਗਈ ਹੈ | ਉਨ੍ਹਾਂ ਦੱਸਿਆ ਕਿ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ 85,639 ਮੀਟਿ੍ਕ ਟਨ, ਹੈਫੇਡ ਵਲੋਂ 1,42,217 ਮੀਟਿ੍ਕ ਟਨ ਅਤੇ ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 44,630.9 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਵਿਚ 28 ਅਪ੍ਰੈਲ ਤੱਕ ਜ਼ਿਲ੍ਹੇ ਦੀ ਵਿਆਸਪੁਰ ਮੰਡੀ ਵਿਚ 28,823 ਮੀਟਿ੍ਕ ਟਨ, ਛਛਰੌਲੀ ਅਨਾਜ ਮੰਡੀ 'ਚ 33,558.1 ਮੀਟਿ੍ਕ ਟਨ, ਗੁਮਥਲਾ ਕੱਚਾ ਅਨਾਜ ਮੰਡੀ 'ਚ 6,104 ਮੀਟਿ੍ਕ ਟਨ, ਜਗਾਧਰੀ ਅਨਾਜ ਮੰਡੀ 'ਚ 42,011 ਮੀਟਿ੍ਕ ਟਨ, ਜਠਲਾਣਾ ਅਨਾਜ ਮੰਡੀ 'ਚ 4,465 ਮੀਟਿ੍ਕ ਟਨ, ਖਰਵਾਂ ਅਨਾਜ ਮੰਡੀ 'ਚ 4,754 ਮੀਟਿ੍ਕ ਟਨ, ਪ੍ਰਤਾਪ ਨਗਰ ਅਨਾਜ ਮੰਡੀ ?'ਚ 36,849 ਮੀਟਿ੍ਕ ਟਨ, ਸਰਸਵਤੀ ਨਗਰ ਅਨਾਜ ਮੰਡੀ 'ਚ 40,646.8 ਮੀਟਿ੍ਕ ਟਨ, ਰਾਦੌਰ ਅਨਾਜ ਮੰਡੀ 'ਚ 40,020 ਮੀਟਿ੍ਕ ਟਨ, ਰਣਜੀਤਪੁਰ ਅਨਾਜ ਮੰਡੀ 'ਚ 11,009 ਮੀਟਿ੍ਕ ਟਨ, ਰਸੂਲਪੁਰ ਅਨਾਜ ਮੰਡੀ 'ਚ 8,407 ਮੀਟਿ੍ਕ ਟਨ ਅਤੇ ਸਢੌਰਾ 'ਚ 17,165 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਅਨਾਜ ਮੰਡੀਆਂ 'ਚ ਪੀਣ ਵਾਲੇ ਪਾਣੀ, ਸਫਾਈ ਅਤੇ ਬਿਜਲੀ ਵਰਗੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਕਿਸਾਨਾਂ ਨੂੰ ਆਪਣੀ ਕਣਕ ਵੇਚਣ 'ਚ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਕਣਕ ਨੂੰ ਚੰਗੀ ਤਰ੍ਹਾਂ ਸੁਕਾ ਕੇ ਅਤੇ ਸਾਫ਼ ਕਰਕੇ ਹੀ ਮੰਡੀਆਂ 'ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਸਹੀ ਮੁੱਲ
ਪਿਛਲੀ ਖ਼ਬਰ ਬੇਸਹਾਰਾ ਪਸ਼ੂ ਦੀ ਟੱਕਰ ਨਾਲ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।