04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੁਲਿਸ ਨੇ 393 ਗ੍ਰਾਮ ਗਾਂਜਾ ਫੜਿਆ <br/>

ਅਜੀਤ ਡੈਸਕ 01-05-2026
ਨਵੀਂ ਦਿੱਲੀ, 30 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਪੂਰਬੀ ਜ਼ਿਲ੍ਹੇ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ ਜਿਸਦੇ ਕੋਲੋਂ 393 ਗ੍ਰਾਮ ਗਾਂਜਾ ਵੀ ਫੜਿਆ ਹੈ | ਇਸ ਤਸਕਰ ਦਾ ਨਾਂਅ ਰਾਜੇਸ਼ (30), ਜੋਕਿ ਨੋਇਡਾ ਅਤੇ ਮੰਡਾਵਲੀ ਦਿੱਲੀ ਵਿਚ ਰਹਿੰਦਾ ਹੈ | ਇਹ ਤਸਕਰ ਪਹਿਲਾਂ ਵੀ 3 ਮਾਮਲਿਆਂ ਵਿਚ ਸ਼ਾਮਿਲ ਹੈ | ਪੁਲਿਸ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਆਪਣੀ ਮੁਹਿੰਮ ਚਲਾਈ ਹੋਈ ਸੀ, ਜਿਸ ਕਰਕੇ ਪੁਲਿਸ ਦੀ ਹਰ ਪਾਸੇ ਗਸ਼ਤ ਜਾਰੀ ਸੀ | ਪੁਲਿਸ ਗਾਜ਼ੀਪੁਰ ਦੇ ਨਜ਼ਦੀਕ ਜਦੋਂ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਕ ਸ਼ੱਕੀ ਵਿਅਕਤੀ ਨਜ਼ਰ ਆਇਆ, ਜੋ ਕਿ ਘਬਰਾਇਆ ਹੋਇਆ ਸੀ | ਉਸ ਨੇ ਪੁਲਿਸ ਨੂੰ ਵੇਖ ਕੇ ਆਪਣਾ ਰਸਤਾ ਬਦਲ ਲਿਆ ਅਤੇ ਨਾਲ ਹੀ ਭੱਜਣ ਦੀ ਕੋਸ਼ਿਸ਼ ਵੀ ਕੀਤੀ | ਪੁਲਿਸ ਨੂੰ ਉਸ 'ਤੇ ਸ਼ੱਕ ਹੋ ਗਿਆ ਅਤੇ ਉਸ ਨੇ ਪਿੱਛਾ ਕਰਦਿਆਂ ਤਸਕਰ ਨੂੰ ਫੜ ਲਿਆ | ਜਦੋਂ ਪੁਲਿਸ ਨੇ ਉਸ ਤੋਂ ਪੁੱਛ-ਪੜਤਾਲ ਕੀਤੀ ਤਾਂ ਉਸਨੇ ਮੰਨਿਆ ਕਿ ਉਹ ਸਥਾਨਕ ਖੇਤਰ ਵਿਚ ਛੋਟੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਹੈ | ਉਸ ਨੇ ਇਹ ਵੀ ਦੱਸਿਆ ਕਿ ਉਸ ਨੇ ਇਹ ਧੰਦਾ ਇਸ ਕਰਕੇ ਸ਼ੁਰੂ ਕੀਤਾ ਕਿ ਇਸ ਤਰ੍ਹਾਂ ਜਲਦੀ ਪੈਸਾ ਕਮਾਇਆ ਜਾ ਸਕਦਾ ਹੈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਤੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਕਾਰ ਦੀ ਟੱਕਰ ਵੱਜਣ 'ਤੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਟਰੈਫਿਕ ਪੁਲਿਸ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਦੀ ਹੋਈ ਸਾਂਝੀ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।