ਯਮੁਨਾਨਗਰ, 30 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਸ੍ਰੀ ਗੁਰੂ ਅਮਰਦਾਸ ਜੀ ਦੇ ਜਨਮ ਦਿਹਾੜੇ ਅਤੇ ਗੁਰਦੁਆਰਾ ਸਾਹਿਬ ਦੇ 10ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਨਾਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਕੀਰਤਨ ਦਰਬਾਰ 'ਚ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਦੇ ਹੈੱਡ ਗ੍ਰੰਥੀ ਜਗਜੀਤ ਸਿੰਘ, ਗਗਨਦੀਪ ਸਿੰਘ, ਰਾਗੀ ਰਾਧੇ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਰਾਗੀ ਤੇਜਿੰਦਰ ਸਿੰਘ ਦਿੱਲੀ ਵਾਲੇ ਅਤੇ ਗੁਰਜੋਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਨੇ ਕਥਾ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਸਕੱਤਰ ਗੁਰਜੰਟ ਸਿੰਘ ਨੇ ਪ੍ਰਕਾਸ਼ ਪੁਰਬ ਅਤੇ ਸਥਾਪਨਾ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ | ਇਸ ਦੌਰਾਨ ਕਥਾਵਾਚਕ ਜਗਜੀਤ ਸਿੰਘ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜ ਕੇ ਆਪਣੇ ਜੀਵਨ ਨੂੰ ਸਫ਼ਲ ਬਣਾਉਣ ਲਈ, ਜਦਕਿ ਕਥਾ ਵਾਚਕ ਗਗਨਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਪੜ੍ਹ ਕੇ ਉਸ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੇ ਪ੍ਰਧਾਨ ਭਗਤ ਸਿੰਘ, ਜਨਰਲ ਸਕੱਤਰ ਪਿ੍ਥਵੀ ਸਿੰਘ, ਲਾਲ ਸਿੰਘ, ਜਤਿੰਦਰ ਸਿੰਘ ਅਬਦੁੱਲਾ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ, ਜਗੀਰ ਸਿੰਘ, ਮਾ. ਸਤਨਾਮ ਸਿੰਘ, ਬਚਿੱਤਰ ਸਿੰਘ, ਪ੍ਰਭਜੋਤ ਸਿੰਘ, ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਕੱਤਰ ਫਰਿੰਦਰ ਪਾਲ ਗੁਲੀਆਨੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |