28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਿਰਸਾ 'ਚ ਮਨਾਇਆ ਹਰਿਆਣਾ ਲੋਕਹਿਤ ਪਾਰਟੀ ਦਾ ਸਥਾਪਨਾ ਦਿਵਸ <br/>

ਸਿਰਸਾ 'ਚ ਹਰਿਆਣਾ ਲੋਕਹਿਤ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਗੋਬਿੰਦ ਕਾਂਡਾ | ਤਸਵੀਰ : ਪੰਨੀਵਾਲੀਆ <br/> 03-05-2026
ਸਿਰਸਾ, 2 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਲੋਕਹਿਤ ਪਾਰਟੀ ਦਾ 12ਵਾਂ ਸਥਾਪਨਾ ਦਿਵਸ ਅੱਜ ਸਿਰਸਾ ਵਿੱਚ ਮਨਾਇਆ ਗਿਆ | ਇਹ ਸਮਾਗਮ ਸਿਰਸਾ ਦੇ ਹਿਸਾਰੀਆ ਬਾਜ਼ਾਰ ਵਿੱਚ ਪਾਰਟੀ ਦੇ ਕੈਂਪ ਦਫ਼ਤਰ ਵਿੱਚ ਆਯੋਜਿਤ ਕੀਤਾ ਗਿਆ | ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਾਮਿਲ ਹੋਏ | ਇਸ ਮੌਕੇ 'ਤੇ ਪਾਰਟੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੋਪਾਲ ਕਾਂਡਾ ਦਾ ਸੁਨੇਹਾ ਪੜ੍ਹ ਕੇ ਸੁਣਾਇਆ ਗਿਆ | ਚੇਤੇ ਰਹੇ ਕਿ ਹਰਿਆਣਾ ਲੋਕਹਿਤ ਪਾਰਟੀ ਦੀ ਸਥਾਪਨਾ 2 ਮਈ 2014 ਨੂੰ ਹੋਈ ਸੀ |
ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਜੈਸਿੰਘ ਕੁਸੁੰਬੀ ਦੀ ਪ੍ਰਧਾਨਗੀ ਹੇਠ ਹੋਇਆ | ਜਿਸ ਵਿਚ ਸੀਨੀਅਰ ਭਾਜਪਾ ਆਗੂ ਗੋਬਿੰਦ ਕਾਂਡਾ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਐਨਡੀਏ ਦੀ ਸਹਿਯੋਗੀ ਹਰਿਆਣਾ ਲੋਕਹਿਤ ਪਾਰਟੀ ਦੇ ਸਥਾਪਨਾ ਦਿਵਸ 'ਤੇ ਵਧਾਈ ਦਿੱਤੀ | ਇਸ ਮੌਕੇ 'ਤੇ ਪਾਰਟੀ ਵਰਕਰਾਂ ਨੂੰ ਇੱਕ ਸੰਦੇਸ਼ ਵਿੱਚ ਪਾਰਟੀ ਪ੍ਰਧਾਨ ਗੋਪਾਲ ਕਾਂਡਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਫਲਸਫਾ ਸਾਰਿਆਂ ਦਾ ਸਤਿਕਾਰ ਕਰਨਾ ਅਤੇ ਜਨਤਾ ਦੇ ਭਲੇ ਲਈ ਕੰਮ ਕਰਨਾ ਹੈ | ਇਸ ਆਦਰਸ਼ ਦੀ ਪਾਲਣਾ ਕਰਦੇ ਹੋਏ ਪਾਰਟੀ ਵਰਕਰਾਂ ਨੇ ਹਮੇਸ਼ਾ ਆਮ ਜਨਤਾ ਦੀ ਭਲਾਈ ਲਈ ਕੰਮ ਕੀਤਾ ਹੈ | ਕੋਵਿਡ-19 ਸੰਕਟ ਦੌਰਾਨ ਵੀ ਵਰਕਰਾਂ ਨੇ ਹਜ਼ਾਰਾਂ ਲੋਕਾਂ ਨੂੰ ਰਾਸ਼ਨ ਵੰਡਿਆ | ਵਰਕਰ ਹਮੇਸ਼ਾ ਕਿਸੇ ਵੀ ਲੋੜਵੰਦ ਦੀ ਮਦਦ ਕਰਨ ਲਈ ਤਿਆਰ ਰਹਿੰਦੇ ਹਨ | ਉਨ੍ਹਾਂ ਨੇ ਵਿਕਾਸ ਕਾਰਜਾਂ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ |
ਸੀਨੀਅਰ ਭਾਜਪਾ ਨੇਤਾ ਗੋਬਿੰਦ ਕਾਂਡਾ ਨੇ ਵੀ ਸਾਬਕਾ ਮੰਤਰੀ ਗੋਪਾਲ ਕਾਂਡਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਜਦੋਂ ਵੀ ਜਨਤਾ ਨੇ ਗੋਪਾਲ ਕਾਂਡਾ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਉਨ੍ਹਾਂ ਨੇ ਸਿਰਸਾ ਦੇ ਵਿਕਾਸ ਲਈ ਕੰਮ ਕੀਤਾ | ਸਾਬਕਾ ਮੰਤਰੀ ਗੋਪਾਲ ਕਾਂਡਾ ਦੇ ਯਤਨਾਂ ਸਦਕਾ ਸਿਰਸਾ ਨੂੰ ਵਿਕਾਸ ਲਈ ਮਿਲੇ ਪ੍ਰੋਜੈਕਟ ਬੇਮਿਸਾਲ ਸਨ | ਭਾਵੇਂ ਉਹ ਬਾਬਾ ਸਰਸਾਈ ਨਾਥ ਮੈਡੀਕਲ ਕਾਲਜ ਹੋਵੇ, ਪੰਜੂਆਣਾ ਵਾਟਰ ਟਰੀਟਮੈਂਟ ਪਲਾਂਟ ਹੋਵੇ ਜਾਂ ਸਟੋਰਮਵਾਟਰ ਪ੍ਰੋਜੈਕਟ, ਉਹ ਸਿਰਸਾ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੈ ਸਿੰਘ ਕੁਸੁੰਬੀ ਨੇ ਸਾਰਿਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਾਹੜਾ ਪਰਿਵਾਰ ਨੇ ਰਾਹੁਲ ਗਾਂਧੀ ਨਾਲ ਕੀਤੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਾਂਝ/ਸਵੇਰਾ ਪਰਿਵਾਰ ਵਲੋਂ ਬੁੱਧ ਪੂਰਨਿਮਾ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।