01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਕੂਲਾਂ ਵਿਚ 'ਬੀਟ ਦੀ ਹੀਟ' ਪਹਿਲ ਹੋਈ ਸ਼ੁਰੂ

ਅਜੀਤ ਡੈਸਕ 03-05-2026
ਨਵੀਂ ਦਿੱਲੀ, 2 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਮੀ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਪਣੇ ਅਧੀਨ ਸਕੂਲਾਂ ਵਿਚ 'ਬੀਟ ਦੀ ਹੀਟ' ਨਾਂਅ ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਵਿਚ ਰੋਜ਼ਾਨਾ ਹਾਈਡਰੇਸ਼ਨ ਘੰਟੀ ਵਜਾਈ ਜਾਵੇਗੀ ਅਤੇ ਸਾਰੇ ਵਿਦਿਆਰਥੀ ਓ.ਆਰ.ਐਸ. ਦਾ ਸੇਵਨ ਕਰਨਗੇ | ਇਸ ਦੇ ਨਾਲ ਹੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਤੇ ਉਨ੍ਹਾਂ ਦੇ ਸਰੀਰ ਵਿਚ ਲੋੜੀਂਦੇ ਪਾਣੀ ਦੀ ਮਾਤਰਾ ਰੱਖਣ ਦੇ ਮਹੱਤਵ 'ਤੇ ਜ਼ੋਰ ਦੇਣਗੇ ਤਾਂ ਕਿ ਵਿਦਿਆਰਥੀ ਗਰਮੀ ਦੇ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣ | ਦੂਸਰੇ ਪਾਸੇ ਨਗਰ ਨਿਗਮ ਦੀ ਸਿੱਖਿਆ ਸਮਿਤੀ ਦੇ ਪ੍ਰਧਾਨ ਯੋਗੇਸ਼ ਵਰਮਾ ਦਾ ਕਹਿਣਾ ਹੈ ਕਿ ਗਰਮੀ ਨੂੰ ਵੇਖਦੇ ਹੋਏ ਸਵੇਰ ਦੇ ਸਮੇਂ ਦੀ ਪ੍ਰਾਰਥਨਾ ਨੂੰ ਸੀਮਤ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਨਾਲ ਹੀ ਖੁੱਲ੍ਹੇ ਥਾਂ 'ਤੇ ਕਲਾਸਾਂ ਦਾ ਸੰਚਾਲਨ ਬੰਦ ਕਰਨ ਲਈ ਕਿਹਾ ਗਿਆ ਹੈ | ਇਸ ਨਾਲ ਹੀ ਵਿਦਿਆਰਥੀਆਂ ਲਈ 'ਵਾਟਰ ਬੈੱਲ' ਪ੍ਰਣਾਲੀ ਵੀ ਲਾਗੂ ਕਰਨ ਬਾਰੇ ਕਿਹਾ ਗਿਆ ਹੈ ਤਾਂ ਕਿ ਵਿਦਿਆਰਥੀਆਂ ਨੂੰ ਪਾਣੀ ਪੀਣ ਲਈ ਪ੍ਰੇਰਿਤ ਕੀਤਾ ਜਾ ਸਕੇ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਪੁਲਿਸ ਨੇ ਕੀਤਾ ਪਰਦਾਫਾਸ਼ ਅਗਲੀ ਖ਼ਬਰ ਸਾਈਬਰ ਧੋਖਾਧੜੀ ਦੇ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।