26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਡੀ. ਸੀ. ਅਤੇ ਐਸ. ਪੀ. ਨੇ ਨੀਟ ਪ੍ਰੀਖਿਆ ਨੂੰ ਲੈ ਕੇ ਪ੍ਰੀਖਿਆ ਕੇਂਦਰਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 04-05-2026
ਯਮੁਨਾਨਗਰ, 3 ਮਈ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਐਸ. ਪੀ. ਕਮਲਦੀਪ ਗੋਇਲ ਦੇ ਨਾਲ ਆਗਾਮੀ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ ਲਈ ਜ਼ਿਲ੍ਹੇ 'ਚ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ | ਇਸ ਮੌਕੇ ਡੀ. ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਨਿਰੀਖਣ ਦੌਰਾਨ ਉਨ੍ਹਾਂ ਕੇਂਦਰਾਂ 'ਤੇ ਸੁਰੱਖਿਆ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਬੈਠਣ ਦੇ ਪ੍ਰਬੰਧਾਂ ਅਤੇ ਹੋਰ ਸਾਰੇ ਜ਼ਰੂਰੀ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ | ਉਨ੍ਹਾਂ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ ਨਾਲ ਜੁੜੇ ਅਧਿਕਾਰੀਆਂ ਨੂੰ ਪੂਰੀ ਚੌਕਸੀ ਨਾਲ ਆਪਣੇ ਫਰਜ਼ ਨਿਭਾਉਣ ਅਤੇ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਤੋਂ ਬਚਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਰੇ ਪ੍ਰੀਖਿਆ ਕੇਂਦਰਾਂ 'ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਣੀ ਚਾਹੀਦੀ ਹੈ ਅਤੇ ਉਮੀਦਵਾਰਾਂ ਲਈ ਸੁਚਾਰੂ ਤੇ ਸੁਰੱਖਿਅਤ ਪ੍ਰਵੇਸ਼ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਕੇਂਦਰ ਸੁਪਰਡੈਂਟਾਂ ਨਾਲ ਗੱਲ ਕਰਕੇ ਪ੍ਰੀਖਿਆ ਦੀਆਂ ਤਿਆਰੀਆਂ ਬਾਰੇ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਨੂੰ ਸਾਰੀਆਂ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਇਹ ਵੀ ਕਿਹਾ ਕਿ ਪ੍ਰੀਖਿਆ ਕੇਂਦਰਾਂ 'ਤੇ ਬਿਜਲੀ, ਪਾਣੀ ਅਤੇ ਪਖਾਨੇ ਵਰਗੀਆਂ ਬੁਨਿਆਦੀ ਸਹੂਲਤਾਂ ਪੂਰੀ ਤਰ੍ਹਾਂ ਉਪਲੱਬਧ ਹੋਣ | ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਸੀ. ਪ੍ਰੀਤੀ ਨੇ ਦੱਸਿਆ ਕਿ ਨੈਸ਼ਨਲ ਟੈਸਟਿੰਗ ਏਜੰਸੀ ਪ੍ਰੀਖਿਆ ਲਈ ਜ਼ਿਲ੍ਹੇ 'ਚ 1,736 ਵਿਦਿਆਰਥੀਆਂ ਲਈ ਛੇ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ 'ਚ ਐਸ. ਐਨ. ਵੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਯਮੁਨਾਨਗਰ, ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਮਲਾ, ਸਰਕਾਰੀ ਮਾਡਲ ਸੰਸਕਿ੍ਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਯਮੁਨਾਨਗਰ, ਮਾਡਲ ਸੰਸਕਿ੍ਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਾਧਰੀ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਗਾਧਰੀ ਅਤੇ ਜੀ. ਐਮ. ਐਸ. ਐਸ. ਐਸ. ਸਕੂਲ ਬੁਧੀਆ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ 50 ਵਿਦਿਆਰਥੀਆਂ ਵਲੋਂ ਪ੍ਰੀਖਿਆ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਸਿਰਫ਼ 1,686 ਵਿਦਿਆਰਥੀ ਹੀ ਬਾਕੀ ਰਹਿ ਗਏ ਹਨ |
ਇਸ ਮੌਕੇ ਰਾਦੌਰ ਦੇ ਐਸ. ਡੀ. ਐਮ. ਨਰਿੰਦਰ ਸਿੰਘ, ਛਛਰੌਲੀ ਦੇ ਐਸ. ਡੀ. ਐਮ. ਰੋਹਿਤ ਕੁਮਾਰ ਅਤੇ ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ ਸਮੇਤ ਰਾਦੌਰ ਅਤੇ ਛਛਰੌਲੀ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਲਗਾਇਆ ਖੂਨਦਾਨ ਕੈਂਪ ਅਗਲੀ ਖ਼ਬਰ ਚੇਅਰਮੈਨ ਕਿਰਮਾਚ ਵਲੋਂ ਆਦਿ ਬਦਰੀ ਖੇਤਰ 'ਚ ਵਿਕਾਸ ਕਾਰਜਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।