31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਫਾਈ ਕਰਮਚਾਰੀਆਂ ਦੀ ਤਿੰਨ ਦਿਨਾਂ ਹੜਤਾਲ ਤੋਂ ਬਾਅਦ ਸ਼ਹਿਰ 'ਚ ਲੱਗੇ ਕੂੜੇ ਦੇ ਢੇਰ

ਅਜੀਤ ਡੈਸਕ 04-05-2026
ਕਾਲਾਂਵਾਲੀ/ਸਿਰਸਾ, 3 ਮਈ (ਭੁਪਿੰਦਰ ਪੰਨੀਵਾਲੀਆ)- ਨਗਰ ਪਾਲਿਕਾ ਦੇ ਸਫਾਈ ਕਰਮਚਾਰੀਆਂ ਦੀ ਤਿੰਨ ਦਿਨਾਂ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਪ੍ਰਣਾਲੀ ਪੂਰੀ ਤਰ੍ਹਾਂ ਠੱਪ ਹੋ ਗਈ ਹੈ | ਨਤੀਜੇ ਵਜੋਂ ਹਰ ਪਾਸੇ ਕੂੜੇ ਦੇ ਢੇਰ ਦਿਖਾਈ ਦੇ ਰਹੇ ਹਨ | ਅੱਜ ਸਵੇਰੇ ਤੇਜ਼ ਹਵਾਵਾਂ ਅਤੇ ਤੂਫਾਨ ਨੇ ਸਥਿਤੀ ਨੂੰ ਹੋਰ ਵਿਗਾੜ ਦਿੱਤਾ, ਜਿਸ ਨਾਲ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਹੜਤਾਲ ਕਾਰਨ ਕੂੜਾ ਇਕੱਠਾ ਕਰਨ ਅਤੇ ਸਫਾਈ ਕਾਰਜ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਠੱਪ ਰਹੇ, ਜਿਸ ਕਾਰਨ ਘਰਾਂ, ਬਾਜ਼ਾਰਾਂ ਅਤੇ ਜਨਤਕ ਖੇਤਰਾਂ ਵਿੱਚ ਕੂੜਾ ਇਕੱਠਾ ਹੋ ਗਿਆ | ਸ਼ਹਿਰ ਦੀ ਸਬਜ਼ੀ ਮੰਡੀ, ਬੱਸ ਸਟੈਂਡ, ਟੈਲੀਫੋਨ ਐਕਸਚੇਂਜ ਦੇ ਨੇੜੇ ਅਤੇ ਮਾਡਲ ਟਾਊਨ ਸਮੇਤ ਰਿਹਾਇਸ਼ੀ ਕਲੋਨੀਆਂ ਵਿੱਚ ਗੰਦਗੀ ਦੇ ਢੇਰ ਦਿਖਾਈ ਦੇ ਰਹੇ ਹਨ | ਸ਼ਹਿਰ ਵਾਸੀਆਂ ਨੇ ਨਗਰ ਪਾਲਿਕਾ ਪ੍ਰਸ਼ਾਸਨ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ ਜਨਤਾ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ | ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਸ਼ਹਿਰ ਵਿੱਚ ਸਫਾਈ ਬਣਾਈ ਰੱਖਣ ਲਈ ਪਹਿਲਾਂ ਹੀ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਸਨ | ਪਹਿਲਾਂ ਤਾਂ ਸਿਰਫ਼ ਸਫ਼ਾਈ ਕਰਮਚਾਰੀ ਹੀ ਹੜਤਾਲ 'ਤੇ ਸਨ, ਪਰ ਹੁਣ, ਪਿਛਲੇ ਦੋ-ਤਿੰਨ ਦਿਨਾਂ ਤੋਂ ਘਰ-ਘਰ ਜਾਕੇ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀ ਵੀ ਹੜਤਾਲ 'ਤੇ ਚਲੇ ਗਏ ਹਨ, ਜਿਸ ਕਾਰਨ ਹੋਰ ਵੀ ਮੁਸ਼ਕਲਾਂ ਆ ਰਹੀਆਂ ਹਨ | ਸਰਕਾਰ ਨੇ ਸ਼ਹਿਰ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ ਇੱਕ ਨਿੱਜੀ ਕੰਪਨੀ ਨੂੰ ਠੇਕਾ ਦਿੱਤਾ ਹੈ | ਜੇਕਰ ਨਿੱਜੀ ਕੰਪਨੀ ਦੇ ਕਰਮਚਾਰੀ ਹੜਤਾਲ 'ਤੇ ਜਾਂਦੇ ਹਨ, ਤਾਂ ਪ੍ਰਸ਼ਾਸਨ ਨੂੰ ਕੰਪਨੀ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਬੱਚਿਆਂ ਨੇ ਛਬੀਲ ਲਾ ਕੇ ਰਾਹਗੀਰਾਂ ਦੀ ਪਿਆਸ ਬੁਝਾਈ ਅਗਲੀ ਖ਼ਬਰ ਖਨੌਰੀ ਦੇ ਬੱਸ ਸਟੈਂਡ 'ਤੇ ਬਣੇ ਸਰਕਾਰੀ ਪਖਾਨਿਆਂ ਦੀ ਹਾਲਤ ਖ਼ਰਾਬ-ਇੱਕ ਹਫ਼ਤੇ ਵਿਚ ਹੀ ਟਾਈਲਾਂ ਟੁੱਟੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।