01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੰਜਾਬੀ ਭਾਸ਼ਾ ਦੀ ਉੱਨਤੀ ਪ੍ਰਤੀ ਸਹਿਯੋਗ ਦੇਣ ਵਾਲਿਆਂ ਨੂੰ ਪੰਜਾਬੀ ਮੰਚ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 04-05-2026
ਨਵੀਂ ਦਿੱਲੀ, 3 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੰਜਾਬੀ ਮੰਚ (ਯੂ. ਟੇਲੈਂਟ) ਵਲੋਂ ਇਕ ਪ੍ਰੋਗਰਾਮ ਕੀਤਾ ਗਿਆ ਜਿਸ ਦਾ ਉਦੇਸ਼ ਪੰਜਾਬੀ ਭਾਸ਼ਾ ਦਾ ਵਿਕਾਸ ਅਤੇ ਨਿਕਾਸ ਕਰਨਾ ਸੀ | ਇਸ ਦੇ ਨਾਲ ਹੀ ਲੋਕਾਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਦਾ ਉਪਰਾਲਾ ਵੀ ਕੀਤਾ ਗਿਆ | ਮੰਚ ਦੇ ਪ੍ਰਧਾਨ ਪਰਮਜੀਤ ਸਿੰਘ ਮਰਵਾਹ ਨੇ ਇਸ ਮੌਕੇ ਬੋਲਦਿਆਂ ਕਿ ਇਸ ਪ੍ਰੋਗਰਾਮ ਵਿਚ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕਿ ਉਹ ਆਪਣੇ ਘਰਾਂ ਵਿਚ ਪੰਜਾਬੀ ਬੋਲਣ ਦੇ ਨਾਲ ਲਿਖਤ ਪੜ੍ਹਤ ਵੀ ਕਰਨ | ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਇਹ ਵੀ ਕਿਹਾ ਕਿ ਸਿੱਖ ਪਰਿਵਾਰਾਂ ਦੇ ਬੱਚੇ ਵੀ ਪੰਜਾਬੀ ਬੋਲਣ ਦੀ ਥਾਂ ਹਿੰਦੀ ਬੋਲਦੇ ਹਨ ਜਦਕਿ ਉਨ੍ਹਾਂ ਦੇ ਮਾਪੇ ਪੰਜਾਬੀ ਹਨ | ਉਨ੍ਹਾਂ ਕਿਹਾ ਕਿ ਜੇਕਰ ਅੱਜ ਅਸੀਂ ਸਥਿਤੀ ਨੂੰ ਠੀਕ ਢੰਗ ਨਾਲ ਨਹੀਂ ਸਮਝਿਆ ਤਾਂ ਆਉਣ ਵਾਲੇ ਸਮੇਂ ਵਿਚ ਕੀ ਹਾਲ ਹੋਵੇਗਾ | ਇਸ ਮੌਕੇ ਪੰਜਾਬੀ ਭਾਸ਼ਾ ਉੱਨਤੀ ਪ੍ਰਤੀ ਸਹਿਯੋਗ ਦੇਣ ਵਾਲਿਆਂ ਨੂੰ ਮੰਚ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨੌਜਵਾਨਾਂ ਨੇ ਗੀਤ ਪੇਸ਼ ਕਰਕੇ ਆਪਣੀ ਪ੍ਰਤਿਭਾ ਵਿਖਾਈ | ਪ੍ਰੋਗਰਾਮ ਦੇ ਅਖੀਰ ਵਿਚ ਪਰਮਜੀਤ ਸਿੰਘ ਮਰਵਾਹ ਨੇ ਪ੍ਰੋਗਰਾਮ ਵਿਚ ਆਉਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਮੇਂ-ਸਮੇਂ 'ਤੇ ਅਜਿਹੇ ਪ੍ਰੋਗਰਾਮ ਕੀਤੇ ਜਾਣ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 46 ਬੋਤਲਾਂ ਸਮੇਤ 4 ਮੁਲਜ਼ਮ ਕਾਬੂ ਅਗਲੀ ਖ਼ਬਰ ਗਰਮੀ ਦੇ ਮੌਸਮ ਵਿਚ ਮਸਾਲੇਦਾਰ ਭੋਜਨ ਤੋਂ ਦੂਰੀ ਰੱਖਣ ਦੀ ਜ਼ਰੂਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।