01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਮੈਣ ਪਿੰਡ 'ਚ ਪੀਣ ਵਾਲੇ ਪਾਣੀ ਦੀ ਕਮੀ ਨਾਲ ਹਾਹਾਕਾਰ, ਲੋਕ ਹੋਏ ਪ੍ਰੇਸ਼ਾਨ

ਅਜੀਤ ਡੈਸਕ 04-05-2026
ਟੋਹਾਣਾ, 3 ਮਈ (ਮਨਜੀਤ ਸਿੰਘ) - ਗਰਮੀ ਦੇ ਮੌਸਮ ਦੀ ਸ਼ੁਰੂਆਤ ਨਾਲ ਹੀ ਪਿੰਡ ਸਮੈਣ ਵਿਚ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਦੇ ਮਸਲੇ ਨੇ ਗੰਭੀਰ ਰੂਪ ਧਾਰ ਲਿਆ ਹੈ | ਪਿੰਡ ਵਿਚ ਪਿਛਲੇ ਕਰੀਬ 10 ਦਿਨਾਂ ਤੋਂ ਕਈ ਘਰਾਂ ਵਿਚ ਪਾਣੀ ਦੀ ਸਪਲਾਈ ਨਹੀਂ ਹੋਈ, ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮਚ ਗਈ ਹੈ | ਪਿੰਡ ਵਾਸੀ ਮਜਬੂਰੀ ਵਿਚ ਡਰੰਮਾਂ ਅਤੇ ਬਰਤਨਾਂ ਵਿਚ ਦੂਰ-ਦੂਰ ਤੋਂ ਪਾਣੀ ਭਰ ਕੇ ਲਿਆ ਰਹੇ ਹਨ | ਖ਼ਾਸ ਕਰ ਕੇ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਇਸ ਸਮੱਸਿਆ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਨ੍ਹਾਂ ਘਰਾਂ ਵਿਚ ਪਾਣੀ ਨਹੀਂ ਪਹੁੰਚ ਰਿਹਾ, ਉਨ੍ਹਾਂ ਦੇ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਜਲ ਸਪਲਾਈ ਵਿਭਾਗ ਨੂੰ ਸ਼ਿਕਾਇਤ ਕੀਤੀ ਹੈ, ਪਰ ਹਾਲੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲਿਆ | ਪਰੇਸ਼ਾਨ ਲੋਕਾਂ ਨੇ ਸਰਕਾਰ ਅਤੇ ਸੰਬੰਧਿਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਇਸ ਗੰਭੀਰ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਟੋਹਾਣਾ 'ਚ ਫਾਇਰ ਕਰਮਚਾਰੀਆਂ ਦੇ ਸਮਰਥਨ 'ਚ ਮੁੱਖ ਸਕੱਤਰ ਕਿ੍ਸ਼ਨ ਨੈਨ ਭੁੱਖ ਹੜਤਾਲ 'ਤੇ ਬੈਠੇ ਅਗਲੀ ਖ਼ਬਰ ਮੌਲਾਨਾ ਆਜ਼ਾਦ ਵਿਚ ਆਈ ਆਧੁਨਿਕ ਸੀ. ਬੀ.ਸੀ. ਟੀ. ਦੰਦਾਂ ਦੀ ਮਸ਼ੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।