20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪ੍ਰੇਮਪੁਰਾ ਵਿਖੇ ਇਕ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ <br/>

ਪਿੰਡ ਪ੍ਰੇਮਪੁਰਾ ਜ਼ਿਲ੍ਹਾ ਪੰਚਕੂਲਾ ਵਿਖੇ ਗੁਰਮਤਿ ਸਿਖਲਾਈ ਕੈਂਪ 'ਚ ਹਿੱਸਾ ਲੈਣ ਵਾਲੇ ਬੱਚਿਆਂ ਨਾਲ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਤੇ ਹੋਰ | ਤਸਵੀਰ : ਗੁਰਮੀਤ ਸਿੰਘ ਸੱਗੂ <br/> 05-05-2026
ਕਰਨਾਲ, 4 ਮਈ ( ਗੁਰਮੀਤ ਸਿੰਘ ਸੱਗੂ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪ੍ਰੇਮਪੁਰਾ ਜ਼ਿਲ੍ਹਾ ਪੰਚਕੂਲਾ ਹਰਿਆਣਾ ਵਿਖੇ ਇਕ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ 'ਚ ਪਿੰਡ ਦੇ ਬੱਚਿਆਂ ਵਲੋਂ ਭਾਗ ਲਿਆ ਗਿਆ | ਇਹ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਅੰਤ ਵਿਚ ਸਵਾਲ ਜਵਾਬ ਵੀ ਕੀਤੇ ਗਏ ਅਤੇ ਸਵਾਲਾਂ ਦੇ ਉੱਤਰ ਦੇਣ ਵਾਲੇ ਬੱਚਿਆਂ ਦਾ ਸਿੱਖ ਮਿਸ਼ਨ ਹਰਿਆਣਾ ਵਲੋਂ ਸਨਮਾਨ ਕੀਤਾ ਗਿਆ | ਇਸ ਦੌਰਾਨ ਹਿੱਸਾ ਲੈਣ ਵਾਲੇ ਬੱਚਿਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਦਾ ਸੁਖਵਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੇ ਲਾਸਾਨੀ ਇਤਿਹਾਸ ਤੋਂ ਬੱਚਿਆਂ ਦਾ ਜਾਣੂ ਹੋਣਾ ਲਾਜ਼ਮੀ ਹੈ | ਇਸ ਸਮੇਂ ਕੇਸਰ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ ਗੁਰਦੁਆਰਾ ਪ੍ਰਬੰਧਕ ਪ੍ਰੇਮਪੁਰਾ, ਜਸਬੀਰ ਸਿੰਘ, ਸ਼ੇਰ ਸਿੰਘ ਅਤੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ 126 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ <br/> ਅਗਲੀ ਖ਼ਬਰ ਭਾਰਤ ਜਲਦੀ ਹੀ ਕਾਂਗਰਸ ਮੁਕਤ ਹੋਵੇਗਾ : ਤਿ੍ਲੋਚਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।