20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਦਿੱਲੀ ਦਾ ਮੌਸਮ ਹੋਇਆ ਠੰਢਾ, ਗਰਮੀ ਤੋਂ ਮਿਲੀ ਰਾਹਤ

ਅਜੀਤ ਡੈਸਕ 05-05-2026
ਨਵੀਂ ਦਿੱਲੀ, 4 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਇਲਾਕੇ ਵਿਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ | ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਦੇ ਦੌਰਾਨ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ | ਮੌਸਮ ਵਿਭਾਗ ਨੇ ਦਿੱਲੀ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ | ਇਸ ਤਰ੍ਹਾਂ ਮੌਸਮ ਠੰਢਾ ਹੋਣ 'ਤੇ ਬਿਜਲੀ ਦੀ ਮੰਗ ਵੀ ਪਿਛਲੇ ਦਿਨਾਂ ਦੇ ਮੁਕਾਬਲੇ ਘੱਟ ਹੋਈ ਹੈ | ਇਸ ਤਰ੍ਹਾਂ ਬਿਜਲੀ ਵੰਡ ਕੰਪਨੀਆਂ ਨੂੰ ਵੀ ਥੋੜ੍ਹਾ ਸਾਹ ਆਇਆ ਹੈ | ਪਹਿਲਾਂ ਦਿਨਾਂ ਦੇ ਮੁਕਾਬਲੇ ਲੋਕ ਹੁਣ ਦੁਪਹਿਰ ਦੇ ਸਮੇਂ ਵੀ ਆਪਣੇ ਘਰਾਂ ਵਿਚੋਂ ਬਾਹਰ ਨਿਕਲ ਰਹੇ ਹਨ | ਮੈਟਰੋ ਰੇਲ ਵਿਚ ਸਫਰ ਕਰਨ ਵਾਲਿਆਂ ਦੀ ਗਿਣਤੀ 'ਤੇ ਵੀ ਪ੍ਰਭਾਵ ਪਿਆ ਹੈ | ਲੋਕ ਹੁਣ ਆਪਣੀਆਂ ਨਿੱਜੀ ਗੱਡੀਆਂ ਅਤੇ ਬੱਸਾਂ 'ਤੇ ਵੀ ਸਫਰ ਕਰ ਰਹੇ ਹਨ | ਬੱਦਲ ਛਾਏ ਹੋਣ ਦੇ ਨਾਲ ਠੰਢੀ ਹਵਾ ਵੀ ਚੱਲ ਰਹੀ ਹੈ | ਪਸ਼ੂ ਪੰਛੀਆਂ ਨੂੰ ਵੀ ਕੁਝ ਰਾਹਤ ਮਿਲੀ ਹੈ |
ਪਿਛਲੀ ਖ਼ਬਰ ਤੇਜ਼ ਝੱਖੜ ਤੇ ਮੀਂਹ ਨਾਲ ਪਏ ਗੜੇ ਅਗਲੀ ਖ਼ਬਰ ਦਿੱਲੀ ਕਮੇਟੀ ਨੇ ਈਰਾਨ 'ਚ ਫਸੇ ਸਿੱਖਾਂ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।