21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੈਕਸ ਕਰਮਚਾਰੀ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਅਜੀਤ ਡੈਸਕ 11-05-2026

ਰਤੀਆ, 10 ਮਈ (ਬੇਅੰਤ ਕੌਰ ਮੰਡੇਰ)- ਪੈਕਸ ਕਰਮਚਾਰੀ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੈਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੈਕਸ ਕਰਮਚਾਰੀਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜੈਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਪੈਕਸ ਕਰਮਚਾਰੀਆਂ ਨੂੰ ਬੇਲੋੜਾ ਤੰਗ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦਾ ਰਵੱਈਆ ਉਨ੍ਹਾਂ ਪ੍ਰਤੀ ਲਗਾਤਾਰ ਵਿਰੋਧੀ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਫ਼ਤਿਹਾਬਾਦ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਨੇ ਬਿਨਾਂ ਕਿਸੇ ਕਾਰਨ ਉਨ੍ਹਾਂ ਦੀਆਂ ਅਪ੍ਰੈਲ ਦੀਆਂ ਤਨਖ਼ਾਹਾਂ ਰੋਕ ਲਈਆਂ ਹਨ, ਜਿਸ ਕਾਰਨ ਕਰਮਚਾਰੀਆਂ 'ਚ ਰੋਸ ਹੈ | ਇਸ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਜੇਕਰ ਕਰਮਚਾਰੀਆਂ ਦੀਆਂ ਬਕਾਇਆ ਤਨਖ਼ਾਹਾਂ 11 ਮਈ ਤੱਕ ਜਾਰੀ ਨਹੀਂ ਕੀਤੀਆਂ ਜਾਂਦੀਆਂ ਤਾਂ 12 ਮਈ ਤੋਂ ਪੈਕਸ ਕਰਮਚਾਰੀ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਫ਼ਤਿਹਾਬਾਦ ਦੇ ਮੁੱਖ ਦਫ਼ਤਰ ਵਿਖੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰਨਗੇ | ਉਨ੍ਹਾਂ ਤਾੜਨਾ ਕੀਤੀ ਕਿ ਕਰਮਚਾਰੀ ਆਪਣਾ ਡੇ ਐਂਡ ਕੰਮ ਵੀ ਬੰਦ ਕਰ ਦੇਣਗੇ |

ਪਿਛਲੀ ਖ਼ਬਰ ਕੈਂਪ 'ਚ 155 ਵਿਅਕਤੀਆਂ ਦੀਆਂ ਅੱਖਾਂ ਦੀ ਹੋਈ ਜਾਂਚ ਅਗਲੀ ਖ਼ਬਰ ਮਈ 'ਚ ਹੋਣ ਵਾਲਾ ਸਿੱਖ ਸੰਮੇਲਨ ਹੁਣ ਸਤੰਬਰ 'ਚ ਹੋਵੇਗਾ- ਅÏਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।