21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੈਂਪ 'ਚ 155 ਵਿਅਕਤੀਆਂ ਦੀਆਂ ਅੱਖਾਂ ਦੀ ਹੋਈ ਜਾਂਚ

ਅਜੀਤ ਡੈਸਕ 11-05-2026
ਸਿਰਸਾ, 10 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਜਨਤਾ ਭਵਨ ਰੋਡ 'ਤੇ ਸਥਿਤ ਬਾਬਾ ਬਿਹਾਰੀ ਨੇਤਰਾਲਿਆ 'ਚ ਅੱਖਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ ਜਿਸ ਵਿੱਚ 155 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਜਾਂਚ ਦੌਰਾਨ 12 ਵਿਅਕਤੀਆਂ ਦੀਆਂ ਅੱਖਾਂ 'ਚ ਚਿੱਟਾ ਮੋਤੀਆਂ ਮਿਲਿਆ, ਜਿਨ੍ਹਾਂ ਨੂੰ ਅਪਰੇਸ਼ਨ ਕਰਵਾਉਣ ਲਈ ਕਿਹਾ ਗਿਆ ਹੈ | ਟਰੱਸਟ ਦੇ ਸਕੱਤਰ ਸ਼ੇਖਰ ਮਹੀਪਾਲ ਨੇ ਦੱਸਿਆ ਕਿ ਸਵੇਰੇ 10 ਵਜੇ ਸ਼ੁਰੂ ਹੋਏ ਇਸ ਕੈਂਪ ਵਿੱਚ ਪ੍ਰਸਿੱਧ ਨੇਤਰ ਵਿਗਿਆਨੀ ਡਾ. ਨੀਰੂ ਗਿਜਵਾਨੀ ਤੇ ਉਨ੍ਹਾਂ ਦੀ ਟੀਮ ਨੇ 155 ਵਿਅਕਤੀਆਂ ਦੀਆਂ ਅੱਖਾਂ ਦੀ ਚਾਂਚ ਕੀਤੀ | ਇਨ੍ਹਾਂ ਵਿੱਚੋਂ 12 ਲੋਕਾਂ ਨੂੰ ਆਪ੍ਰੇਸ਼ਨਾਂ ਲਈ ਚੁਣਿਆ ਗਿਆ, ਜੋ ਕਿ ਹਸਪਤਾਲ ਵਿੱਚ ਮੁਫ਼ਤ ਕੀਤੇ ਜਾਣਗੇ | ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਡਾ. ਨੀਰੂ ਗਿਜਵਾਨੀ ਨੇ ਨਿਯਮਤ ਅੱਖਾਂ ਦੀ ਦੇਖਭਾਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਹੁਣ ਗਰਮੀਆਂ ਹਨ ਅਤੇ ਗਰਮ ਹਵਾਵਾਂ ਅੱਖਾਂ ਦੀਆਂ ਕਈ ਸਮੱਸਿਆਵਾਂ ਦਾ ਕਾਰਨ ਬਣ ਸਕਦੀਆਂ ਹਨ | ਇਸ ਲਈ ਗਰਮੀ ਵਿੱਚ ਬਾਹਰ ਜਾਣ ਵੇਲੇ ਐਨਕਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਨੇ ਆਖਿਆ ਕਿ ਅੱਖਾਂ ਦੀ ਕਿਸੇ ਵੀ ਸਮੱਸਿਆ ਨੂੰ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ |
ਪਿਛਲੀ ਖ਼ਬਰ ਮੋਟਰਸਾਈਕਲ ਚੋਰ ਗਰੋਹ ਦਾ ਇਕ ਮੈਂਬਰ ਕਾਬੂ ਅਗਲੀ ਖ਼ਬਰ ਪੈਕਸ ਕਰਮਚਾਰੀ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।