26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜੀ. ਐਨ. ਜੀ. ਕਾਲਜ ਨੇ ਰਾਸ਼ਟਰੀ ਤਕਨਾਲੋਜੀ ਦਿਵਸ 2026 'ਤੇ ਭਾਸ਼ਨ ਕਰਵਾਇਆ <br/>

ਅਜੀਤ ਡੈਸਕ 12-05-2026
ਯਮੁਨਾਗਰ, 11 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਰਾਸ਼ਟਰੀ ਤਕਨਾਲੋਜੀ ਦਿਵਸ 2026 ਮੌਕੇ ਇਕ ਆਨਲਾਈਨ ਮਾਹਿਰ ਭਾਸ਼ਣ ਕਰਵਾਇਆ | ਇਹ ਵੈਬੀਨਾਰ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਸੀ | ਇਸ ਸੈਸ਼ਨ ਦੇ ਮੁੱਖ ਬੁਲਾਰੇ ਡਾ. ਸੁਖਵਿੰਦਰ ਸਿੰਘ ਦਿਓੜਾ, ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ, ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਤੋਂ ਸਨ, ਜਿਨ੍ਹਾਂ ਨੇ ਸਮਾਵੇਸ਼ੀ ਵਿਕਾਸ ਲਈ ਜ਼ਿੰਮੇਵਾਰ ਨਵੀਨਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਤਕਨਾਲੋਜੀ ਮਜ਼ਬੂਤ ਬੁਨਿਆਦੀ ਢਾਂਚਾ ਬਣਾ ਕੇ ਅਤੇ ਐਸ. ਡੀ. ਜੀ. 9 ਤਹਿਤ ਸਾਰਿਆਂ ਲਈ ਨਵੀਨਤਾ ਨੂੰ ਉਤਸ਼ਾਹਿਤ ਕਰਕੇ ਟਿਕਾਊ ਵਿਕਾਸ ਦਾ ਸਮਰਥਨ ਕਰ ਸਕਦੀ ਹੈ | ਇਸ ਪ੍ਰੋਗਰਾਮ ਦਾ ਸੁਮੇਲ ਕੰਪਿਊਟਰ ਸਾਇੰਸ ਵਿਭਾਗ ਤੋਂ ਡਾ. ਆਰਤੀ ਸਿੰਘ ਅਤੇ ਕੈਮਿਸਟਰੀ ਵਿਭਾਗ ਤੋਂ ਡਾ. ਪ੍ਰਭਜੋਤ ਕੌਰ ਨੇ ਕੀਤਾ | ਉਕਤ ਵੈਬਿਨਾਰ ਵਿਚ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਸ਼ਾਮਿਲ ਹੋਏ |

ਪਿਛਲੀ ਖ਼ਬਰ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ <br/> ਅਗਲੀ ਖ਼ਬਰ ਅਲੋਪ ਹੋ ਰਹੀ ਕੁੱਪ ਬੰਨ੍ਹਣ ਦੀ ਕਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।