ਸਿਰਸਾ, 11 ਮਈ (ਭੁਪਿੰਦਰ ਪੰਨੀਵਾਲੀਆ)- ਪੁਲਿਸ ਨੇ ਨਾਬਾਲਗਾ ਨਾਲ ਕਥਿਤ ਜਬਰ ਜਨਾਹ ਕਰਨ ਦੇ ਇੱਕ ਮਾਮਲੇ 'ਚ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਪਾਂਡੂ ਵਾਸੀ ਪਿੰਡ ਅੰਮਿ੍ਤਸਰ ਖੁਰਦ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਮਹਿਲਾ ਥਾਣੇ 'ਚ ਤਾਇਨਾਤ ਸਬ-ਇੰਸਪੈਕਟਰ ਕੋਮਲ ਸਿੰਘ ਨੇ ਦੱਸਿਆ ਕਿ ਪੀੜਤਾ ਆਪਣੇ ਪਰਿਵਾਰ ਨਾਲ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ | ਮੁਲਜ਼ਮ ਗੁਰਪ੍ਰੀਤ ਸਿੰਘ ਉਸ ਦੇ ਪਿਤਾ ਦਾ ਜਾਣਕਾਰ ਸੀ ਅਤੇ ਅਕਸਰ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ | ਉਸਨੇ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਵਰਗਲਾ ਲਿਆ | ਉਸ ਨਾਲ ਸਰੀਰਕ ਸੰਬੰਧ ਬਣਾ ਲਏ | ਜਿਸ ਨਾਲ ਉਹ ਗਰਭਵਤੀ ਹੋ ਗਈ | ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਦਵਾਈ ਦੇ ਕੇ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ | ਮੁਲਜ਼ਮ ਉਸ ਨੂੰ ਵਿਆਹ ਦਾ ਝਾਂਸਾ ਦਿੰਦਾ ਰਿਹਾ ਅਤੇ ਬਾਅਦ ਵਿੱਚ ਉਸ ਨੇ ਇੱਕ ਹੋਰ ਅÏਰਤ ਨਾਲ ਵਿਆਹ ਕਰਵਾ ਲਿਆ | ਪੀੜਤਾ ਦੀ ਡਾਕਟਰੀ ਜਾਂਚ ਕਰਵਾਉਣ ਤੋਂ ਬਾਅਦ ਪੁਲਿਸ ਨੇ ਕਾਨੂੰਨੀ ਸਲਾਹਕਾਰ ਅਤੇ ਡਾਕਟਰੀ ਰਿਪੋਰਟਾਂ ਦੇ ਆਧਾਰ 'ਤੇ ਭਾਰਤੀ ਦੰਡਾਵਲੀ ਅਤੇ ਪਾਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਖਿਲਾਫ ਮਹਿਲਾ ਥਾਣੇ ਵਿੱਚ ਮਾਮਲਾ ਦਰਜ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ | ਜਾਂਚ ਦੌਰਾਨ ਮਹੱਤਵਪੂਰਨ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਮੁਲਜ਼ਮ ਨੂੰ ਗਿ੍ਫਤਾਰ ਕਰ ਲਿਆ ਹੈ |