26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਘਰੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਮਾਮਲੇ 'ਚ ਦੋ ਜਣੇ ਗਿ੍ਫ਼ਤਾਰ

ਅਜੀਤ ਡੈਸਕ 12-05-2026
ਸਿਰਸਾ, 11 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਦੜਬੀ ਦੇ ਇੱਕ ਘਰ ਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਬੀ.ਵੀ.ਟੀ. ਸਟਾਫ ਇੰਚਾਰਜ ਗੁਰਮੇਸ਼ ਸਿੰਘ ਨੇ ਦੱਸਿਆ ਕਿ ਦੜਬੀ ਪਿੰਡ ਦੇ ਰਹਿਣ ਵਾਲੇ ਗਿਰਧਾਰੀ ਲਾਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ 4 ਅਪ੍ਰੈਲ ਦੀ ਰਾਤ ਨੂੰ ਕਿਸੇ ਨੇ ਉਸਦੇ ਕਮਰੇ ਵਿੱਚ ਰੱਖੇ ਇੱਕ ਸੰਦੂਕ ਦਾ ਤਾਲਾ ਤੋੜ ਕੇ ਸੋਨੇ ਦੀਆਂ ਵਾਲੀਆਂ ਅਤੇ 70,000 ਰੁਪਏ ਨਕਦੀ ਚੋਰੀ ਕਰ ਲਈ ਅਤੇ ਮੌਕੇ ਤੋਂ ਭੱਜ ਗਿਆ | ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਡਿੰਗ ਥਾਣਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਮਾਮਲਾ ਦਰਜ ਕੀਤਾ ਅਤੇ ਜਾਂਚ ਏ.ਬੀ.ਵੀ.ਟੀ. ਸਟਾਫ ਨੂੰ ਸੌਂਪ ਦਿੱਤੀ ਗਈ ਸੀ | ਜਾਂਚ ਦੌਰਾਨ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਸੰਦੀਪ ਉਰਫ਼ ਕਾਲੂ ਪੁੱਤਰ ਇੰਦਰਰਾਜ ਸਿੰਘ, ਵਾਸੀ ਫਰਮਾਈ ਖੁਰਦ ਅਤੇ ਅਮਰਪਾਲ ਪੁੱਤਰ ਸੁਖਦੇਵ ਸਿੰਘ, ਵਾਸੀ ਪਿੰਡ ਦੜਬੀ ਨੂੰ ਬਰਨਾਲਾ ਰੋਡ ਸਿਰਸਾ ਤੋਂ ਗਿ੍ਫ਼ਤਾਰ ਕੀਤਾ | ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਤੋਂ ਚੋਰੀ ਕੀਤੇ ਸੋਨੇ ਦੀਆਂ ਵਾਲੀਆਂ ਬਰਾਮਦ ਕੀਤੀਆਂ ਗਈਆਂ | ਪੁੱਛਗਿੱਛ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਚੋਰੀ ਕੀਤੀ ਗਈ ਰਕਮ ਵੀ ਬਰਾਮਦ ਕੀਤੀ ਜਾਵੇਗੀ |

ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ 22 ਡੱਬੇ ਫੜੇ ਅਗਲੀ ਖ਼ਬਰ ਅਕਾਲ ਅਕੈਡਮੀ ਭੁੰਸਲਾ 'ਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।