16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੱਚਖੰਡ ਵਾਸੀ ਬਾਬਾ ਨਰਿੰਦਰ ਸਿੰਘ ਦੀ ਬਰਸੀ ਮੌਕੇ 2 ਰੋਜ਼ਾ ਸਮਾਗਮ <br/>

ਬਾਬਾ ਨਰਿੰਦਰ ਸਿੰਘ ਦੇ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਕਮੇਟੀ ਮੈਂਬਰ ਚਰਚਾ ਕਰਦੇ ਹੋਏ | ਤਸਵੀਰ : ਬੇਅੰਤ ਕੌਰ ਮੰਡੇਰ <br/> 13-05-2026
ਰਤੀਆ, 12 ਮਈ (ਬੇਅੰਤ ਕੌਰ ਮੰਡੇਰ)- ਸੱਚਖੰਡ ਵਾਸੀ ਬਾਬਾ ਨਰਿੰਦਰ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗੀਠਾ ਸਾਹਿਬ ਨਾਥਵਾਨ ਵਿਖੇ 2 ਰੋਜ਼ਾ ਨਾਮ ਸਿਮਰਨ ਸਮਾਗਮ ਕਰਵਾਇਆ ਜਾ ਰਿਹਾ ਹੈ | ਵਲੰਟੀਅਰਾਂ ਨੇ ਦੱਸਿਆ ਕਿ ਬਰਸੀ ਮੌਕੇ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਸਮਾਗਮ ਕਰਵਾਇਆ ਜਾਂਦਾ ਹੈ, ਜਿੱਥੇ ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਹਿੱਸਾ ਲੈਂਦੇ ਹਨ | ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਭਾਈ ਗੁਰਜੀਤ ਸਿੰਘ ਆਸਟੇ੍ਰਲੀਆ ਤੋਂ ਲਾਈਵ ਪ੍ਰਸਾਰਨ ਰਾਹੀਂ ਸ਼ਰਧਾਲੂਆਂ ਨੂੰ ਨਾਮ ਸਿਮਰਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨਗੇ ਜਦੋਂ ਕਿ ਭਾਈ ਰੁਪਿੰਦਰ ਸਿੰਘ ਲੁਧਿਆਣਾ ਨਾਥਵਾਂ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋ ਕੇ ਨਾਮ ਸਿਮਰਨ ਨਾਲ ਜੋੜਨਗੇ | ਵਲੰਟੀਅਰਾਂ ਨੇ ਇਲਾਕੇ ਦੀ ਸੰਗਤ ਨੂੰ ਧਾਰਮਿਕ ਸਮਾਗਮ 'ਚ ਹਿੱਸਾ ਲੈਣ ਦੀ ਬੇਨਤੀ ਵੀ ਕੀਤੀ |

ਪਿਛਲੀ ਖ਼ਬਰ ਚੰਡੀਗੜ੍ਹ ਰੋਡ ਟੋਹਾਣਾ 'ਤੇ ਦਰਦਨਾਕ ਹਾਦਸਾ, ਜ਼ਖ਼ਮੀ ਦਾ ਫ਼ੋਨ ਲੈ ਕੇ ਫ਼ਰਾਰ ਹੋਇਆ ਵਿਅਕਤੀ <br/> ਅਗਲੀ ਖ਼ਬਰ ਕਰਨਲ ਸਕੂਲ ਆਫ਼ ਨਰਸਿੰਗ ਚੁੜ੍ਹਲ ਕਲਾਂ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।