16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ 'ਚ ਮਦਦ ਲਈ ਗੰਭੀਰ ਹੋਵੇ ਸਿੱਖ ਭਾਈਚਾਰਾ-ਰਾਮ ਸਿੰਘ 'ਬੰਬੇ'

ਅਜੀਤ ਡੈਸਕ 13-05-2026
ਨਵੀਂ ਦਿੱਲੀ,12 ਮਈ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ,ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਦੇਸ਼ ਵਿਦੇਸ਼ ਵਿਚ ਵੱਸਦੇ ਤਮਾਮ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬੇਰੁਜ਼ਗਾਰ ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ 'ਚ ਮਦਦ ਕਰਨ ਲਈ ਆਪਣੇ-ਆਪਣੇ ਪੱਧਰ 'ਤੇ ਲੋੜੀਂਦੇ ਯਤਨ ਕੀਤੇ ਜਾਣ ¢ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵੱਡੀ ਗਿਣਤੀ ਵਿਚ ਸਿੱਖ ਨੌਜਵਾਨ ਬੇਰੁਜ਼ਗਾਰ ਹਨ ,ਇਸ ਲਈ ਸਾਨੂੰ ਆਪਣੇ ਆਪਣੇ ਪੱਧਰ 'ਤੇ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਕਾਬਲੀਅਤ ਮੁਤਾਬਿਕ ਰੁਜ਼ਗਾਰ ਦਿਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ¢ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖਾਂ ਦੀਆਂ ਤਮਾਮ ਸੁਸਾਇਟੀਆਂ ਤੇ ਸੰਸਥਾਵਾਂ, ਬੱਚਿਆਂ ਦੀ ਪੜ੍ਹਾਈ, ਸਿਹਤ ਤੇ ਮਨੁੱਖਤਾ ਦੀ ਭਲਾਈ ਵਾਸਤੇ ਸ਼ਲਾਘਾਯੋਗ ਕਾਰਜ ਕਰ ਰਹੀਆਂ ਹਨ ਪਰ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਸਾਰੀਆਂ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਨੂੰ ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਦੇ ਮੁੱਦੇ ਪ੍ਰਤੀ ਵੀ ਗੰਭੀਰ ਹੋਣ ਦੀ ਲੋੜ ਹੈ ¢ ਉਨ੍ਹਾਂ ਕਿਹਾ ਕਿ ਅਕਸਰ ਵੇਖਣ 'ਚ ਆਉਂਦਾ ਹੈ ਕਿ ਉਚੇਰੀ ਤੇ ਮਿਆਰੀ ਸਿੱਖਿਆ ਪ੍ਰਾਪਤ ਕਰਨ ਦੇ ਬਾਵਜੂਦ ਕਈ ਸਿੱਖ ਨੌਜਵਾਨ ਰੁਜ਼ਗਾਰ ਤੋਂ ਵਾਂਝੇ ਹਨ, ਇਸ ਦੇ ਨਾਲ ਹੀ ਤਕਨੀਕੀ ਹੁਨਰ ਪ੍ਰਾਪਤ ਸਿੱਖ ਨੌਜਵਾਨ ਵੀ ਆਪਣੀ ਕਾਬਲੀਅਤ ਮੁਤਾਬਿਕ ਰੁਜ਼ਗਾਰ ਲਈ ਖੱਜਲ ਖ਼ੁਆਰ ਹੋ ਰਹੇ ਹਨ ¢ ਉਨ੍ਹਾਂ ਕਿਹਾ ਕਿ ਅਜਿਹਾ ਪਲੇਟਫ਼ਾਰਮ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ,ਜਿੱਥੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦਾ ਡਾਟਾ ਇਕੱਠਾ ਕੀਤਾ ਜਾਵੇ ਤੇ ਫਿਰ ਕਾਬਲੀਅਤ ਮੁਤਾਬਿਕ ਉਨ੍ਹਾਂ ਨੂੰ ਰੁਜ਼ਗਾਰ ਦਿਵਾਉਣ 'ਚ ਯਤਨ ਕੀਤੇ ਜਾਣ ¢
ਪਿਛਲੀ ਖ਼ਬਰ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧੂ ਕਲਾਸਾਂ ਲੱਗਣੀਆਂ ਸ਼ੁਰੂ ਅਗਲੀ ਖ਼ਬਰ ਇਕ ਘੰਟੇ ਵਿਚ ਪੁਲਿਸ ਨੇ ਸੁਲਝਾਇਆ ਚੋਰੀ ਦਾ ਮਾਮਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।