23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚੇਅਰਮੈਨ ਖ਼ਾਲਸਾ ਵਲੋਂ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਵਿਖੇ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ ਸਮੇਤ ਹੋਰ ਸਾਮਾਨ ਭੇਟ <br/>

ਅਜੀਤ ਡੈਸਕ 14-05-2026
ਅੰਮਿ੍ਤਸਰ, 13 ਮਈ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਗਰੀ ਦੇ ਸ਼ਾਸਤਰੀ ਨਗਰ ਲਾਰੈਂਸ ਰੋਡ ਇਲਾਕੇ ਵਿਚ ਦਿੱਲੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ (ਸਰਾਂ) ਵਿਖੇ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਜਲੰਧਰ ਵਲੋਂ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ, ਕੂੜੇਦਾਨ ਅਤੇ ਹੋਰ ਜ਼ਰੂਰੀ ਵਸਤੂਆਂ ਸਰਾਂ ਦੇ ਮੈਨੇਜਰ ਦੇ ਸਪੁਰਦ ਕੀਤੀਆਂ | ਇਸ ਮੌਕੇ ਚੇਅਰਮੈਨ ਖ਼ਾਲਸਾ ਨੇ ਕਿਹਾ ਕਿ ਅਗਲੇ ਹਫ਼ਤੇ ਹੋਰ ਵੀ ਲੋੜੀਂਦਾ ਸਾਮਾਨ ਸਰਾਂ ਲਈ ਲਿਆ ਕੇ ਦਿੱਤਾ ਜਾਵੇਗਾ | ਇਸ ਸਮੇਂ ਇਨ•ਾਂ ਦੇ ਨਾਲ ਜਲੰਧਰ ਤੋਂ ਪੰਥਕ ਲਿਖਾਰੀ ਕਵੀ ਡਾ: ਸਤਬੀਰ ਸਿੰਘ ਸ਼ਾਨ, ਸਰਾਂ ਦੇ ਮੈਨੇਜਰ ਬਲਜੀਤ ਸਿੰਘ, ਕੁਲਬੀਰ ਸਿੰਘ, ਕੇ. ਡੀ. ਸਿੰਘ, ਸ਼ਿੰਗਾਰਾ ਸਿੰਘ, ਸ਼ਮਸ਼ੇਰ ਸਿੰਘ, ਹਰਪ੍ਰੀਤ ਕੌਰ, ਚਰਨਜੀਤ ਸਿੰਘ ਤੇ ਦਿਲਜੀਤ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ (ਸਰਾਂ) ਅੰਮਿ੍ਤਸਰ ਦੇ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ ਸਰਾਂ ਦੇ ਪ੍ਰਬੰਧਕਾਂ ਨੂੰ ਸੌਂਪਦੇ ਹੋਏ | ਅਜੀਤ ਤਸਵੀਰ


ਪਿਛਲੀ ਖ਼ਬਰ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਸੰਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਵੀਜ਼ਾ ਧੋਖਾਧੜੀ ਤੇ ਵਿਦੇਸ਼ 'ਚ ਨੌਕਰੀ ਦਾ ਝਾਂਸਾ ਦੇ ਕੇ ਪੈਸੇ ਠੱਗਣ ਵਾਲਾ ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।