23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਧਮਤਾਨ ਸਾਹਿਬ ਦੀ ਧੀ ਮੁਸਕਾਨ ਨੇ ਵਧਾਇਆ ਹਰਿਆਣੇ ਦੇ ਜੀਂਦ ਜ਼ਿਲ੍ਹੇ ਦਾ ਮਾਣ

ਅਜੀਤ ਡੈਸਕ 14-05-2026
ਟੋਹਾਣਾ, 13 ਮਈ (ਮਨਜੀਤ ਸਿੰਘ) - ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਜੀਂਦ ਜ਼ਿਲ੍ਹੇ ਦੀਆਂ ਧੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਗਿਆਨ ਭਾਰਤੀ ਪਬਲਿਕ ਸਕੂਲ ਧਮਤਾਨ ਸਾਹਿਬ ਦੀ ਵਿਦਿਆਰਥਣ ਮੁਸਕਾਨ ਨੇ 500 ਵਿਚੋਂ 497 ਅੰਕ ਪ੍ਰਾਪਤ ਕਰ ਕੇ ਪੂਰੇ ਹਰਿਆਣਾ ਵਿਚ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਮੁਸਕਾਨ ਦੀ ਇਸ ਵੱਡੀ ਪ੍ਰਾਪਤੀ ਨਾਲ ਧਮਤਾਨ ਸਾਹਿਬ ਅਤੇ ਆਸ-ਪਾਸ ਦੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ | ਮੁਸਕਾਨ ਦੀ ਇਸ ਕਾਮਯਾਬੀ 'ਤੇ ਪਰਿਵਾਰਕ ਮੈਂਬਰਾਂ, ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵਲੋਂ ਉਸ ਦਾ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ | ਹਰ ਕੋਈ ਵਿਦਿਆਰਥਣ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕਰ ਰਿਹਾ ਹੈ | ਇਸੇ ਤਰ੍ਹਾਂ ਸਿੱਖਿਆ ਭਾਰਤੀ ਗਲੋਬਲ ਸਕੂਲ ਬੁਢਾਇਨ ਦੀ ਵਿਦਿਆਰਥਣ ਯੋਗਿਤਾ ਨੇ ਵੀ 497 ਅੰਕ ਹਾਸਲ ਕਰ ਕੇ ਹਰਿਆਣਾ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਦੋਵੇਂ ਵਿਦਿਆਰਥਣਾਂ ਦੀ ਇਸ ਉਪਲਬਧੀ ਨਾਲ ਜੀਂਦ ਜ਼ਿਲ੍ਹੇ ਦਾ ਮਾਣ ਵਧਿਆ ਹੈ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਪੇ੍ਰਰਨਾ ਮਿਲੀ ਹੈ |
ਪਿਛਲੀ ਖ਼ਬਰ 'ਅੰਮਿ੍ਤ ਭਾਰਤ ਐਕਸਪ੍ਰੈਸ' ਰੇਲਗੱਡੀ ਨੂੰ ਰੇਲਵੇ ਰਾਜ ਮੰਤਰੀ ਅੱਜ ਦਿਖਾਉਣਗੇ ਹਰੀ ਝੰਡੀ ਅਗਲੀ ਖ਼ਬਰ ਮਾਡਲ ਕੇ.ਐਮ. ਸੀਨੀਅਰ ਸੈਕੰਡਰੀ ਸਕੂਲ ਟੋਹਾਣਾ ਦੀ ਵਿਦਿਆਰਥਣ ਜਾਨਵੀ ਗਰਗ ਨੇ ਹਰਿਆਣਾ ਦਾ ਨਾਂਅ ਰੌਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।