10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੁਲਿਸ ਨੇ ਅਰਧ ਆਟੋਮੈਟਿਕ ਪਿਸਤੌਲ ਕੀਤਾ ਬਰਾਮਦ

ਅਜੀਤ ਡੈਸਕ 15-05-2026
ਨਵੀਂ ਦਿੱਲੀ, 14 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਉੱਤਰ ਪੂਰਬੀ ਜ਼ਿਲ੍ਹੇ ਦੀ ਪੁਲਿਸ ਨੇ ਆਪਣੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਵੇਖਿਆ | ਉਹ ਵਿਅਕਤੀ ਪੁਲਿਸ ਨੂੰ ਵੇਖ ਕੇ ਭੱਜ ਤੁਰਿਆ ਪ੍ਰੰਤੂ ਪੁਲਿਸ ਨੇ ਚੁਸਤੀ ਨਾਲ ਉਸ ਨੂੰ ਕਾਬੂ ਕਰ ਲਿਆ | ਇਸ ਵਿਅਕਤੀ ਦਾ ਨਾਂਅ ਦੇਸੀ ਸੁਹੇਲ ਉਰਫ ਸੇਜ਼ੀ (26) ਹੈ ਜੋ ਕਿ ਜਾਫ਼ਰਾਬਾਦ, ਦਿੱਲੀ ਦਾ ਵਸਨੀਕ ਹੈ | ਪੁਲਿਸ ਨੇ ਜਦੋਂ ਇਸ ਵਿਅਕਤੀ ਦੀ ਤਲਾਸ਼ੀ ਲਈ ਤਾਂ ਇਸ ਕੋਲੋਂ ਇਕ ਅਰਧ ਆਟੋਮੈਟਿਕ ਪਿਸਤੌਲ ਬਰਾਮਦ ਕੀਤਾ | ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਇਹ ਵਿਅਕਤੀ ਪਹਿਲਾਂ ਵੀ ਖੋਹ ਅਤੇ ਅਸਲ੍ਹਾ ਐਕਟ ਨਾਲ ਸੰਬੰਧਿਤ ਕਈ ਮਾਮਲਿਆਂ ਵਿਚ ਸ਼ਾਮਿਲ ਹੈ | ਪੁਲਿਸ ਨੇ ਅਸਲ੍ਹਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਇਸ ਕੋਲੋਂ ਹੋਰ ਵੀ ਪੁੱਛ-ਪੜਤਾਲ ਕਰ ਰਹੀ ਹੈ |
ਪਿਛਲੀ ਖ਼ਬਰ ਵਕੀਲਾਂ ਨੇ ਕੀਤਾ ਬਾਈਕਾਟ, ਜ਼ਿਲ੍ਹਾ ਅਦਾਲਤਾਂ ਵਿਚ ਨਿਆਇਕ ਕੰਮਕਾਜ ਪੂਰੀ ਤਰ੍ਹਾਂ ਠੱਪ ਅਗਲੀ ਖ਼ਬਰ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਦਿੱਲੀ ਕਮੇਟੀੇ ਪ੍ਰਧਾਨ ਕਾਲਕਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।