16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਰਿਆਣਾ ਸਰਕਾਰ ਅਤੇ ਸਫ਼ਾਈ ਕਰਮਚਾਰੀਆਂ ਵਿਚਾਲੇ ਬਣੀ ਸਹਿਮਤੀ, ਟੋਹਾਣਾ ਵਿਚ ਸਫ਼ਾਈ ਅਮਲਾ ਵਾਪਸ ਪਰਤਿਆ

ਅਜੀਤ ਡੈਸਕ 16-05-2026
ਟੋਹਾਣਾ, 15 ਮਈ (ਮਨਜੀਤ ਸਿੰਘ) - ਸੂਬੇ ਭਰ ਵਿੱਚ ਪਿਛਲੇ 14 ਦਿਨਾਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ | ਸਰਕਾਰ ਅਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਕਈ ਮੰਗਾਂ 'ਤੇ ਸਹਿਮਤੀ ਬਣ ਗਈ ਹੈ, ਜਿਸ ਤੋਂ ਬਾਅਦ ਟੋਹਾਣਾ ਸਮੇਤ ਕਈ ਸ਼ਹਿਰਾਂ ਵਿੱਚ ਸਫ਼ਾਈ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ | ਹੜਤਾਲ ਖ਼ਤਮ ਹੋਣ ਤੋਂ ਬਾਅਦ ਹੁਣ ਸ਼ਹਿਰ ਵਿੱਚ ਦੁਬਾਰਾ ਸਫ਼ਾਈ ਦਾ ਕੰਮ ਸ਼ੁਰੂ ਹੋ ਗਿਆ ਅਤੇ ਕੂੜੇ ਦੇ ਢੇਰਾਂ ਤੋਂ ਲੋਕਾਂ ਨੂੰ ਜਲਦ ਰਾਹਤ ਮਿਲਣ ਦੀ ਉਮੀਦ ਹੈ | ਟੋਹਾਣਾ ਵਿੱਚ ਵੀ ਸਫ਼ਾਈ ਕਰਮਚਾਰੀ ਡਿਊਟੀ 'ਤੇ ਵਾਪਸ ਪਰਤਣ ਲੱਗ ਪਏ ਹਨ | ਸਰਕਾਰ ਵੱਲੋਂ ਮੰਗਾਂ 'ਤੇ ਸਹਿਮਤੀ ਪ੍ਰਗਟਾਈ ਗਈ ਜਿਨ੍ਹਾਂ ਵਿਚ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਨੌਕਰੀ ਸੁਰੱਖਿਆ ਦੇਣ ਬਾਰੇ ਭਰੋਸਾ, ਤਨਖ਼ਾਹਾਂ ਵਿੱਚ ਦੇਰੀ ਨਾ ਹੋਵੇ, ਇਸ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਗੱਲ, ਠੇਕੇਦਾਰੀ ਪ੍ਰਥਾ ਨਾਲ ਜੁੜੀਆਂ ਸਮੱਸਿਆਵਾਂ 'ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ ਦਾ ਭਰੋਸਾ, ਸਫ਼ਾਈ ਕਰਮਚਾਰੀਆਂ ਲਈ ਸੁਰੱਖਿਆ ਸਾਮਾਨ ਅਤੇ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਸਹਿਮਤੀ, ਡਿਊਟੀ ਦੌਰਾਨ ਮੌਤ ਜਾਂ ਹਾਦਸੇ ਦੀ ਸਥਿਤੀ ਵਿੱਚ ਮੁਆਵਜ਼ਾ ਨੀਤੀ 'ਤੇ ਵਿਚਾਰ, ਪੁਰਾਣੇ ਬਕਾਇਆ ਭੁਗਤਾਨ ਜਲਦ ਜਾਰੀ ਕਰਨ ਬਾਰੇ ਭਰੋਸਾ, ਈ.ਐਸ.ਆਈ. ਅਤੇ ਪੀ.ਐਫ. ਨਾਲ ਸੰਬੰਧਿਤ ਮਾਮਲਿਆਂ ਨੂੰ ਠੀਕ ਕਰਨ ਦੀ ਗੱਲ, ਛੰਟਨੀ ਅਤੇ ਕਰਮਚਾਰੀਆਂ 'ਤੇ ਕਾਰਵਾਈ ਦੇ ਮਾਮਲਿਆਂ ਦੀ ਸਮੀਖਿਆ ਕਰਨ ਦੀ ਸਹਿਮਤੀ ਬਣੀ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਫ਼ਿਲਹਾਲ ਹੜਤਾਲ ਖ਼ਤਮ ਕੀਤੀ ਗਈ ਹੈ, ਪਰ ਜੇਕਰ ਸਮੇਂ ਸਿਰ ਵਾਅਦੇ ਪੂਰੇ ਨਾ ਹੋਏ ਤਾਂ ਅਗਲਾ ਫੈਸਲਾ ਸੰਘਰਸ਼ ਕਮੇਟੀ ਵੱਲੋਂ ਲਿਆ ਜਾਵੇਗਾ | ਸ਼ਹਿਰ ਵਾਸੀਆਂ ਨੇ ਵੀ ਹੜਤਾਲ ਖ਼ਤਮ ਹੋਣ 'ਤੇ ਰਾਹਤ ਮਹਿਸੂਸ ਕੀਤੀ ਹੈ, ਕਿਉਂਕਿ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸਫ਼ਾਈ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਸੀ |
ਪਿਛਲੀ ਖ਼ਬਰ ਲੋਕ ਪਬਲਿਕ ਟਰਾਂਸਪੋਰਟ ਦੀ ਕਰ ਰਹੇ ਨੇ ਵਰਤੋਂ ਅਗਲੀ ਖ਼ਬਰ ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਕਰਵਾਏ 'ਮਾਈ ਭਾਰਤ ਕੁਇਜ਼' 'ਚ 300 ਵਿਦਿਆਰਥੀਆਂ ਨੇ ਜਿੱਤ ਪ੍ਰਾਪਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।