ਯਮੁਨਾਨਗਰ, 15 ਮਈ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਦੇ ਉੱਤਰੀ ਹਰਿਆਣਾ ਪਾਵਰ ਡਿਸਟ੍ਰੀਬਿਊਸ਼ਨ ਕਾਰਪੋਰੇਸ਼ਨ ਆਪ੍ਰੇਸ਼ਨ ਡਿਵੀਜ਼ਨ ਦੇ ਸੁਪਰਡੈਂਟ ਇੰਜੀਨੀਅਰ ਮਨਿੰਦਰ ਸਿੰਘ ਨੇ ਦੱਸਿਆ ਕਿ ਯਮੁਨਾਨਗਰ ਸਰਕਲ 'ਚ ਹਰ ਵੀਰਵਾਰ ਨੂੰ ਬਿਜਲੀ ਅਦਾਲਤਾਂ ਲਗਾਈਆਂ ਜਾਣਗੀਆਂ | ਇਹ ਅਦਾਲਤਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲਣਗੀਆਂ | ਇਨ੍ਹਾਂ ਮੀਟਿੰਗਾਂ ਦੌਰਾਨ ਪ੍ਰਾਪਤ ਬਿਜਲੀ ਨਾਲ ਸੰਬੰਧਿਤ ਸ਼ਿਕਾਇਤਾਂ ਦਾ ਇਕ ਵੱਖਰਾ ਰਿਕਾਰਡ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਜਾਣਕਾਰੀ ਸਾਰੇ ਐਕਸੀਅਨਾਂ ਨੂੰ ਭੇਜ ਦਿੱਤੀ ਗਈ ਹੈ | ਇਸ ਸਮੇਂ ਦੌਰਾਨ ਬਿਜਲੀ ਅਧਿਕਾਰੀਆਂ ਦੀ ਕੋਈ ਹੋਰ ਮੀਟਿੰਗ ਨਹੀਂ ਕੀਤੀ ਜਾਵੇਗੀ | ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਸਾਰੇ ਅਧਿਕਾਰੀਆਂ ਨੂੰ ਮੌਕੇ 'ਤੇ ਮੌਜੂਦ ਰਹਿਣ ਦੀ ਲੋੜ ਹੋਵੇਗੀ | ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਨੂੰ ਸੂਚੀਬੱਧ ਕਰਕੇ ਬਿਜਲੀ ਨਿਗਮ ਦੇ ਮੁੱਖ ਦਫਤਰ ਭੇਜਿਆ ਜਾਵੇਗਾ |