16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਜਸ਼ਨ ਲਈ ਤਿਆਰੀਆਂ ਸ਼ੁਰੂ : ਡੀ. ਸੀ. <br/>

ਅਜੀਤ ਡੈਸਕ 19-05-2026
ਯਮੁਨਾਨਗਰ, 18 ਮਈ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਦੇ ਹੁਕਮਾਂ ਅਨੁਸਾਰ 21 ਜੂਨ ਨੂੰ ਹੋਣ ਵਾਲੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਫਲ ਜਸ਼ਨ ਲਈ ਜ਼ਿਲ੍ਹੇ 'ਚ ਵੱਖ-ਵੱਖ ਸਿਖਲਾਈ ਪ੍ਰੋਗਰਾਮ, ਜਾਗਰੂਕਤਾ ਗਤੀਵਿਧੀਆਂ ਅਤੇ ਯੋਗ ਕੈਂਪ ਲਗਾਏ ਜਾਣਗੇ | ਇਹ ਪ੍ਰੋਗਰਾਮ ਆਯੂਸ਼ ਵਿਭਾਗ ਹਰਿਆਣਾ ਦੇ ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਹਨ | ਡੀ. ਸੀ. ਨੇ ਦੱਸਿਆ ਕਿ ਤਿੰਨ ਰੋਜ਼ਾ ਸਿਖਲਾਈ ਕੈਂਪ 18 ਮਈ ਤੋਂ 20 ਮਈ ਤੱਕ ਸਵੇਰੇ 6 ਵਜੇ ਤੋਂ 7.30 ਵਜੇ ਤੱਕ ਜ਼ਿਲ੍ਹੇ ਦੇ ਸਟੇਡੀਅਮਾਂ, ਜਿਮਨੇਜ਼ੀਅਮਾਂ ਅਤੇ ਹੋਰ ਢੁਕਵੀਆਂ ਥਾਵਾਂ 'ਤੇ ਲਗਾਏ ਜਾਣਗੇ | ਇਸ ਤੋਂ ਇਲਾਵਾ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਸਰੀਰਕ ਸਿੱਖਿਆ ਲੈਕਚਰਾਰਾਂ, ਪੀ. ਟੀ. ਆਈ., ਡੀ. ਪੀ. ਈ. ਅਤੇ ਆਯੂਸ਼ ਯੋਗਾ ਸਹਾਇਕਾਂ, ਯੋਗਾ ਕਮੇਟੀਆਂ ਦੇ ਯੋਗਾ ਅਧਿਆਪਕਾਂ ਅਤੇ ਖੇਡ ਵਿਭਾਗ ਦੇ ਯੋਗਾ ਇੰਸਟਰੱਕਟਰਾਂ ਦੁਆਰਾ ਤੇਜਲੀ ਸਪੋਰਟਸ ਕੰਪਲੈਕਸ ਵਿਖੇ ਕੈਂਪ ਲਗਾਇਆ ਜਾਵੇਗਾ | ਇਸ ਤੋਂ ਬਾਅਦ 21 ਮਈ ਤੋਂ 23 ਮਈ ਤੱਕ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਆਯੂਸ਼ ਵਿਭਾਗ ਦੇ ਯੋਗਾ ਮਾਹਿਰਾਂ, ਯੋਗਾ ਸਹਾਇਕਾਂ, ਯੋਗਾ ਕਮੇਟੀਆਂ ਦੇ ਯੋਗਾ ਅਧਿਆਪਕਾਂ, ਸਰੀਰਕ ਸਿੱਖਿਆ ਲੈਕਚਰਾਰਾਂ, ਪੀ. ਟੀ. ਆਈ., ਡੀ. ਪੀ. ਈ., ਖੇਡ ਵਿਭਾਗ ਦੇ ਇੰਸਟਰੱਕਟਰਾਂ ਅਤੇ ਪੁਲਿਸ ਵਿਭਾਗ ਦੇ ਸਿਖਲਾਈ ਪ੍ਰਾਪਤ ਯੋਗਾ ਇੰਸਟਰੱਕਟਰਾਂ ਦੁਆਰਾ ਤਿੰਨ ਦਿਨਾਂ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਯੋਗ ਮਾਹਿਰਾਂ, ਆਯੂਸ਼ ਯੋਗ ਸਹਾਇਕਾਂ ਅਤੇ ਯੋਗ ਟ੍ਰੇਨਰਾਂ ਦੀ ਨਿਗਰਾਨੀ ਹੇਠ 8 ਤੋਂ 10 ਜੂਨ ਤੱਕ ਜ਼ਿਲ੍ਹੇ ਦੇ ਹਰ ਪਿੰਡ 'ਚ ਯੋਗ ਜਾਗਰੂਕਤਾ ਰੈਲੀ ਕੱਢੀ ਜਾਵੇਗੀ, ਜਿਸ ਰਾਹੀਂ ਆਮ ਲੋਕਾਂ ਨੂੰ ਯੋਗ ਬਾਰੇ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 11 ਤੋਂ 13 ਜੂਨ ਤੱਕ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ਤਹਿਤ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ, ਸਰਪੰਚ-ਪੰਚ ਅਤੇ ਹੋਰ ਚੁਣੇ ਹੋਏ ਮੈਂਬਰਾਂ, ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ, ਐਨ. ਸੀ. ਸੀ. ਅਤੇ ਸਕਾਊਟ ਕੈਡਿਟਾਂ ਅਤੇ ਆਮ ਲੋਕਾਂ ਨੂੰ ਯੋਗ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਸਵੇਰੇ 7 ਵਜੇ ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰ 'ਤੇ ਇਕ ਵਿਸ਼ੇਸ਼ ਯੋਗਾ ਮੈਰਾਥਨ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ 'ਚ ਸਕੂਲ, ਕਾਲਜ, ਯੂਨੀਵਰਸਿਟੀਆਂ, ਪੁਲਿਸ ਵਿਭਾਗ, ਐਨ. ਸੀ. ਸੀ., ਨਹਿਰੂ ਯੁਵਾ ਕੇਂਦਰ, ਸਕਾਊਟਸ ਅਤੇ ਗਾਈਡਾਂ ਸਮੇਤ ਵੱਖ-ਵੱਖ ਸੰਸਥਾਵਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਦੱਸਿਆ ਕਿ 16 ਜੂਨ ਤੋਂ 18 ਜੂਨ ਤੱਕ ਜ਼ਿਲ੍ਹਾ ਪੱਧਰ 'ਤੇ ਸਵੇਰੇ 6 ਵਜੇ ਤੋਂ 7.30 ਵਜੇ ਤੱਕ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ, ਐਨ. ਸੀ. ਸੀ., ਨਹਿਰੂ ਯੁਵਾ ਕੇਂਦਰ, ਸਕਾਊਟਸ ਅਤੇ ਗਾਈਡਾਂ ਸਮੇਤ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਲਈ ਸਿਖਲਾਈ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 19 ਜੂਨ ਨੂੰ ਜ਼ਿਲ੍ਹੇ 'ਚ ਆਯੂਸ਼ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਸੈਮੀਨਾਰ 'ਚ ਯੂਨੀਵਰਸਿਟੀ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਮਾਹਿਰ ਯੋਗਾ ਦੇ ਵਿਸ਼ੇ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ | ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੁੱਖ ਸਮਾਗਮ ਦੀ ਪਾਇਲਟ ਰਿਹਰਸਲ 20 ਜੂਨ ਨੂੰ ਸਵੇਰੇ 7 ਵਜੇ ਤੋਂ 8 ਵਜੇ ਤੱਕ ਕੀਤੀ ਜਾਵੇਗੀ | ਇਸ ਤੋਂ ਬਾਅਦ ਮੁੱਖ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ 21 ਜੂਨ ਨੂੰ ਸਵੇਰੇ 7 ਵਜੇ ਤੋਂ 8 ਵਜੇ ਤੱਕ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਕਰਵਾਇਆ ਜਾਵੇਗਾ | ਡੀ. ਸੀ. ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਵਿਭਾਗਾਂ 'ਚ ਪ੍ਰੋਗਰਾਮਾਂ ਦੇ ਸਫ਼ਲ ਪ੍ਰਬੰਧਾਂ ਅਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਰਾਹੀਂ ਇਕ ਸਿਹਤਮੰਦ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ |

ਪਿਛਲੀ ਖ਼ਬਰ ਸਮਾਧਾਨ ਕੈਂਪ ਵਿੱਚ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ- ਐਸ.ਡੀ.ਐਮ. ਟੋਹਾਣਾ ਅਗਲੀ ਖ਼ਬਰ 71 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।