16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕ ਅਤੇ ਮੇਅਰ ਨੇ ਤਿਲਕ ਨਗਰ ਤੇ ਟਿੱਕੀ ਮੁਹੱਲੇ 'ਚ 23.90 ਲੱਖ ਰੁ. ਦੇ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਿਆ

ਅਜੀਤ ਡੈਸਕ 19-05-2026
ਯਮੁਨਾਨਗਰ, 18 ਮਈ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਸ਼ਹਿਰ ਦੇ ਸਾਰੇ ਵਾਰਡਾਂ 'ਚ ਕਰੋੜਾਂ ਰੁ. ਦੇ ਵਿਕਾਸ ਕਾਰਜ ਕਰਵਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਅਤੇ ਮੇਅਰ ਸੁਮਨ ਬਾਹਮਣੀ ਵਲੋਂ ਵਾ. ਨੰ. 20 'ਚ ਲਗਭਗ 23.90 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਧਾਇਕ ਅਤੇ ਮੇਅਰ ਨੇ ਕੌਂਸਲਰ ਵਿਕਰਮ ਸਿੰਘ ਅਤੇ ਭਾਜਪਾ ਮੰਡਲ ਪ੍ਰਧਾਨ ਸ਼ੁਭਮ ਰਾਣਾ ਨਾਲ ਮਿਲ ਕੇ ਨਾਰੀਅਲ ਤੋੜ ਕੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਵਾ. ਨੰ. 20 ਦੇ ਤਿਲਕ ਨਗਰ ਅਤੇ ਟਿੱਕੀ ਮੁਹੱਲਾ ਖੇਤਰਾਂ 'ਚ ਵੱਖ-ਵੱਖ ਗਲੀਆਂ ਅਤੇ ਨਾਲੀਆਂ ਦਾ ਨਿਰਮਾਣ ਕਰੇਗਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਨਗਰ ਨਿਗਮ ਸ਼ਹਿਰ ਦੇ ਹਰ ਵਾਰਡ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੇ ਹਨ | ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਤਰਜੀਹ ਹੈ | ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਖੇਤਰਾਂ 'ਚ ਸੜਕਾਂ, ਗਲੀਆਂ ਅਤੇ ਨਾਲੀਆਂ ਦੀ ਸਮੱਸਿਆ ਹੈ, ਉਥੇ ਪੜਾਅਵਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਨਾਗਰਿਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸੇ ਦੌਰਾਨ ਮੇਅਰ ਸੁਮਨ ਬਾਹਮਣੀ ਨੇ ਦੱਸਿਆ ਕਿ ਨਗਰ ਨਿਗਮ ਵਾਰਡਾਂ 'ਚ ਵਿਕਾਸ ਪ੍ਰਾਜੈਕਟਾਂ 'ਤੇ ਕਰੋੜਾਂ ਰੁ. ਖਰਚ ਕਰ ਰਿਹਾ ਹੈ | ਹਰੇਕ ਵਾਰਡ 'ਚ 3 ਤੋਂ 4 ਕਰੋੜ ਰੁ. ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਦਕਿ ਵਾਰਡ ਨੰ. 20 'ਚ 3.8 ਕਰੋੜ ਰੁ. ਦੇ ਕੰਮ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਵਾਰਡ ਨੰ. 20 'ਚ ਪਾਣੀ ਦੀ ਨਿਕਾਸੀ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਇਥੇ ਆਈ. ਪੀ. ਐਸ. ਵਰਕਸ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਦੀਆਂ ਕਈ ਕਾਲੋਨੀਆਂ 'ਚ ਪਾਣੀ ਭਰਨ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਗੁਣਵੱਤਾ ਵਾਲੇ ਨਿਰਮਾਣ ਕਾਰਜ ਨੂੰ ਪੂਰਾ ਕਰਨ ਤਾਂ ਜੋ ਲੋਕਾਂ ਨੂੰ ਜਲਦ ਲਾਭ ਮਿਲ ਸਕੇ | ਅੰਤ 'ਚ ਕੌਂਸਲਰ ਵਿਕਰਮ ਸਿੰਘ ਰਾਣਾ ਨੇ ਵਿਕਾਸ ਕਾਰਜਾਂ ਬਦਲੇ ਲਈ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਅਤੇ ਮੇਅਰ ਸੁਮਨ ਬਾਹਮਣੀ ਦਾ ਧੰਨਵਾਦ ਕੀਤਾ | ਇਸ ਮੌਕੇ ਭਾਜਪਾ ਜਨਰਲ ਸਕੱਤਰ ਪੂਜਾ ਮੋਂਗਾ, ਰਾਹੁਲ ਪਾਂਡੇ, ਡਾ. ਸੁਭਾਸ਼ ਕਸ਼ੱਯਪ, ਵਿਜੇ ਗੁਪਤਾ, ਅਮਰਦੀਪ ਰਾਣਾ, ਅਰਜੁਨ ਸ਼ਰਮਾ, ਰਾਘਵ, ਮੰਗੀ ਦੇਵੀ, ਮੋਨੂ, ਇਮਰਾਨ, ਸੋਮ ਪ੍ਰਕਾਸ਼ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਕਾਲਜ ਸਰਸਵਤੀ ਨਗਰ ਨੂੰ ਦੋ ਨਵੇਂ ਸਥਾਈ ਸਹਾਇਕ ਪ੍ਰੋਫੈਸਰ ਮਿਲੇ ਅਗਲੀ ਖ਼ਬਰ ਸਮਾਧਾਨ ਕੈਂਪ ਵਿੱਚ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ- ਐਸ.ਡੀ.ਐਮ. ਟੋਹਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।