ਟੋਹਾਣਾ, 19 ਮਈ (ਮਨਜੀਤ ਸਿੰਘ) - ਜਾਖਲ ਦੇ ਪਿੰਡ ਜਾਪਤੇਵਾਲਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਜਾਖਲ ਤੋਂ ਆਪਣੇ ਪਿੰਡ ਜਾਪਤੇਵਾਲਾ ਵਾਪਸ ਜਾ ਰਿਹਾ ਸੀ | ਜਦੋਂ ਉਹ ਪਿੰਡ ਦੀਵਾਨਾ ਨਜ਼ਦੀਕ ਪਹੁੰਚਿਆ ਤਾਂ ਸੜਕ 'ਤੇ ਪਏ ਟੋਏ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਤਿਲਕ ਗਿਆ | ਹਾਦਸੇ ਦੌਰਾਨ ਗੁਰਵਿੰਦਰ ਸਿੰਘ ਸੜਕ 'ਤੇ ਜਾ ਡਿੱਗਿਆ ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ | ਮੌਕੇ 'ਤੇ ਮੌਜੂਦ ਰਾਹਗੀਰਾਂ ਵੱਲੋਂ ਉਸ ਨੂੰ ਤੁਰੰਤ ਚੁੱਕ ਕੇ ਸਿਵਲ ਹਸਪਤਾਲ ਟੋਹਾਣਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਸਿਵਲ ਹਸਪਤਾਲ ਟੋਹਾਣਾ ਵੱਲੋਂ ਮਿ੍ਤਕ ਦੇ ਸਰੀਰ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ | ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ |