24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਠੱਗੀ ਮਾਰਨ ਲਈ ਨਕਲੀ ਫੇਸਬੁੱਕ ਖਾਤਿਆਂ ਦਾ ਸਹਾਰਾ ਲੈ ਰਹੇ ਹਨ ਸਾਈਬਰ ਠੱਗ - ਸੁਖਵਿੰਦਰ ਸਿੰਘ ਗਿੱਲ

ਅਜੀਤ ਡੈਸਕ 20-05-2026
ਟੋਹਾਣਾ, 19 ਮਈ (ਮਨਜੀਤ ਸਿੰਘ) - ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਦੇਸ਼ ਸੰਯੁਕਤ ਸਕੱਤਰ ਨੇ ਦੱਸਿਆ ਕਿ ਅੱਜਕੱਲ੍ਹ ਸਾਈਬਰ ਠੱਗ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚੋਂ ਪੈਸੇ ਠੱਗ ਰਹੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਾਮ 'ਤੇ ਪੰਜਾਬੀ ਭਾਸ਼ਾ ਵਿਚ ਇੱਕ ਫ਼ਰਜ਼ੀ ਫੇਸਬੁੱਕ ਖਾਤਾ ਬਣਾਇਆ ਗਿਆ, ਜਿਸ ਰਾਹੀਂ ਪਹਿਲਾਂ ਚੰਦੜ੍ਹ ਕਲਾਂ ਪਿੰਡ ਦੇ ਰਮੇਸ਼ ਕੁਮਾਰ, ਫਿਰ ਟੋਹਾਣਾ ਦੇ ਇੰਦਰਜੀਤ ਕੁਮਾਰ ਅਤੇ ਬਾਅਦ ਵਿਚ ਪਿੰਡ ਖਨੌਰਾ ਦੇ ਰਾਜ ਕੁਮਾਰ ਸਿਹਾਗ ਤੋਂ ਕ੍ਰਮਵਾਰ 20 ਹਜ਼ਾਰ, 30 ਹਜ਼ਾਰ ਅਤੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ | ਸੁਖਵਿੰਦਰ ਸਿੰਘ ਗਿੱਲ ਹੁਣਾਂ ਕਿਹਾ ਕਿ ਖੁਸ਼ਕਿਸਮਤੀ ਨਾਲ ਸਾਰੇ ਲੋਕਾਂ ਨੇ ਪੈਸੇ ਭੇਜਣ ਤੋਂ ਪਹਿਲਾਂ ਉਨ੍ਹਾਂ ਨਾਲ ਸੰਪਰਕ ਕਰ ਲਿਆ, ਜਿਸ ਕਾਰਨ ਵੱਡੀ ਠੱਗੀ ਹੋਣ ਤੋਂ ਬਚ ਗਈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਠੱਗ ਨਕਲੀ ਫੇਸਬੁੱਕ ਖਾਤੇ ਬਣਾ ਕੇ ਅਤੇ ਭਾਵੁਕ ਗੱਲਾਂ ਕਰ ਕੇ ਖਾਤੇ ਨਾਲ ਜੁੜੇ ਦੋਸਤਾਂ ਅਤੇ ਜਾਣਕਾਰਾਂ ਤੋਂ ਪੈਸਿਆਂ ਦੀ ਮੰਗ ਕਰਦੇ ਹਨ | ਕਈ ਲੋਕ ਗੱਲਾਂ ਵਿਚ ਆ ਕੇ ਅਜਿਹੀ ਠੱਗੀ ਦਾ ਸ਼ਿਕਾਰ ਵੀ ਹੋ ਜਾਂਦੇ ਹਨ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ 'ਤੇ ਕਿਸੇ ਵੀ ਵਿਅਕਤੀ ਵੱਲੋਂ ਕੀਤੀ ਗਈ ਪੈਸਿਆਂ ਦੀ ਮੰਗ 'ਤੇ ਤੁਰੰਤ ਭਰੋਸਾ ਨਾ ਕੀਤਾ ਜਾਵੇ ਅਤੇ ਪਹਿਲਾਂ ਸੰਬੰਧਿਤ ਵਿਅਕਤੀ ਨਾਲ ਸਿੱਧਾ ਸੰਪਰਕ ਕਰ ਕੇ ਪੁਸ਼ਟੀ ਕੀਤੀ ਜਾਵੇ | ਨਾਲ ਹੀ ਕਿਸੇ ਵੀ ਤਰ੍ਹਾਂ ਦੇ ਆਨਲਾਈਨ ਲੈਣ-ਦੇਣ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ | ਬਾਅਦ ਵਿਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ ਇਸ ਫਰਾਡ ਬਾਰੇ ਜਾਣਕਾਰੀ ਸਾਂਝੀ ਕਰ ਕੇ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਕ੍ਰਾਈਮ ਬ੍ਰਾਂਚ-2 ਦੀ ਟੀਮ ਵਲੋਂ ਕਤਲ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਟੋਹਾਣਾ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸਹੂਲਤ ਲਈ ਆਟੋਮੈਟਿਕ ਟਿਕਟ ਵੈਂਡਿੰਗ ਮਸ਼ੀਨ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।