ਧਰਮਗੜ੍ਹ, 19 ਮਈ (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਦਾ ਪਹਿਲੀ ਵਾਰ ਪਹੁੰਚਣ 'ਤੇ ਨਗਰ ਪੰਚਾਇਤ ਵੱਲੋਂ ਸਰਪੰਚ ਹਰਬੰਸ ਸਿੰਘ ਹੈਪੀ ਅਤੇ ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਸ ਦੌਰਾਨ ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਨੇ ਡਾ. ਰਵਜੋਤ ਕੌਰ ਗਰੇਵਾਲ ਦਾ ਪਿੰਡ ਸਤੌਜ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ | ਸਮਾਗਮ ਦੌਰਾਨ ਨਗਰ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਵੱਲੋਂ ਆਸ ਪ੍ਰਗਟਾਈ ਗਈ ਕਿ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਨੂੰ ਇਨਸਾਫ਼ ਮਿਲੇਗਾ | ਇਸ ਮੌਕੇ ਜੱਸੀ ਚਹਿਲ, ਚਮਕੌਰ ਸਿੰਘ, ਕੁਲਵਿੰਦਰ ਸਿੰਘ ਚਹਿਲ, ਸੂਬਾ ਸਿੰਘ, ਦਾਰਾ ਸਿੰਘ, ਮੱਘਰ ਸਿੰਘ, ਜਸਵੀਰ ਸਿੰਘ, ਲਖਵੀਰ ਸਿੰਘ, ਮਾਸਟਰ ਗੁਰਦੀਪ ਸਿੰਘ, ਮਾਸਟਰ ਸੁਖਦਰਸ਼ਨ ਸਿੰਘ, ਸੁਖਦੇਵ ਸਿੰਘ ਭੁੱਲਰ, ਸਾਬਕਾ ਸਰਪੰਚ ਭੀਮ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਨੰਬਰਦਾਰ, ਸਾਬਕਾ ਸਰਪੰਚ ਚਰਨਾ ਸਿੰਘ ਚਹਿਲ, ਨੰਬਰਦਾਰ ਗੁਰਜੀਤ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ |