17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਅਧਿਕਾਰੀਆਂ ਨਾਲ ਸੀ. ਐਮ. ਵਿੰਡੋ ਕੇਸਾਂ ਦੀ ਸਮੀਖਿਆ ਕੀਤੀ <br/>

ਸੂਬੇ ਦੇ ਸਾਰੇ ਜ਼ਿਲਿ੍ਹਆਂ ਦੇ ਡੀ. ਸੀ., ਐਸ. ਪੀ. ਅਤੇ ਹੋਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ | ਤਸਵੀਰ : ਨਿਮਰ <br/> 21-05-2026
ਯਮੁਨਾਨਗਰ, 20 ਮਈ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੀ. ਐਮ. ਵਿੰਡੋ 'ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਜਨਤਕ ਸਮੱਸਿਆਵਾਂ ਦੀ ਸਮੀਖਿਆ ਕਰਨ ਲਈ ਸੂਬੇ ਦੇ ਸਾਰੇ ਜ਼ਿਲਿ੍ਹਆਂ ਦੇ ਡੀ. ਸੀ., ਐਸ. ਪੀ. ਅਤੇ ਹੋਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਕੀਤੀ | ਇਸ ਮੀਟਿੰਗ 'ਚ ਅਧਿਕਾਰੀਆਂ ਨੂੰ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ, ਪਾਰਦਰਸ਼ੀ ਅਤੇ ਤਸੱਲੀਬਖਸ਼ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਣ ਅਤੇ ਲੰਬਿਤ ਮਾਮਲਿਆਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਿਕਾਇਤਾਂ ਦੇ ਹੱਲ ਵਿਚ ਲਾਪਰਵਾਹੀ ਜਾਂ ਬੇਲੋੜੀ ਦੇਰੀ ਨੂੰ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਸੀ. ਐਮ. ਵਿੰਡੋ ਪੋਰਟਲ ਦੀ ਨਿਯਮਿਤ ਤੌਰ 'ਤੇ ਨਿਗਰਾਨੀ ਕਰਨ ਅਤੇ ਸ਼ਿਕਾਇਤਕਰਤਾਵਾਂ ਨੂੰ ਪੂਰੀ ਨਿਪਟਾਰੇ ਦੀ ਜਾਣਕਾਰੀ ਪ੍ਰਦਾਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਮੀਟਿੰਗ ਵਿਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰ, ਐਸ. ਪੀ. ਕਮਲਦੀਪ ਗੋਇਲ, ਐਸ. ਡੀ. ਐਮ ਜਗਾਧਰੀ ਵਿਸ਼ਵਨਾਥ, ਐਸ. ਡੀ. ਐਮ. ਵਿਆਸਪੁਰ ਜਸਪਾਲ ਸਿੰਘ ਗਿੱਲ, ਐਸ.. ਡੀ. ਐਮ. ਰਾਦੌਰ ਨਰਿੰਦਰ ਕੁਮਾਰ, ਐਸ. ਡੀ. ਐਮ. ਛਛਰੌਲੀ ਰੋਹਿਤ ਕੁਮਾਰ, ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਜਗਦੀਸ਼ ਬੱਬਰ, ਖਰਤੀ ਲਾਲ ਬੱਤਰਾ, ਨੀਰਜ ਗੁਪਤਾ ਅਤੇ ਸਮੂਹ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਆਨਲਾਈਨ ਫਾਰਮੇਸੀਆਂ ਦੇ ਵਿਰੋਧ ਵਿੱਚ ਦੇਸ਼ ਪੱਧਰੀ ਹੜਤਾਲ ਦਾ ਕੈਮਿਸਟ ਐਸੋਸੀਏਸ਼ਨ ਵਲੋਂ ਕੀਤਾ ਸਮਰਥਨ <br/> ਅਗਲੀ ਖ਼ਬਰ ਅਗਵਾ ਕੀਤਾ ਗਿਆ ਨੌਜਵਾਨ ਸਦਰ ਪੁਲਿਸ ਟੋਹਾਣਾ ਨੇ ਕੀਤਾ ਸੁਰੱਖਿਅਤ ਬਰਾਮਦ ਹਿਸਾਰ ਅਤੇ ਹਾਂਸੀ ਤੋਂ ਤਿੰਨ ਮੁਲਜ਼ਮ ਗਿ੍ਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।