26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸ਼ਿਪਰਾ ਸੁਸਾਇਟੀ ਦੀ 15ਵੀਂ ਮੰਜ਼ਿਲ 'ਤੇ ਲੱਗੀ ਅੱਗ

ਅਜੀਤ ਡੈਸਕ 27-05-2026
ਨਵੀਂ ਦਿੱਲੀ, 26 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਗਾਜ਼ੀਆਬਾਦ ਦੀ ਸ਼ਿਪਰਾ ਸਿ੍ਸ਼ਟੀ ਸੁਸਾਇਟੀ ਦੀ 15ਵੀਂ ਮੰਜ਼ਿਲ 'ਤੇ ਫ਼ਲੈਟ ਵਿਚ ਅੱਗ ਲੱਗ ਗਈ, ਜਿਸ 'ਤੇ ਸੁਸਾਇਟੀ ਵਿਚ ਪੂਰੀ ਤਰ੍ਹਾਂ ਨਾਲ ਰੌਲਾ ਪੈ ਗਿਆ | ਇਸ ਘਟਨਾ ਦੀ ਸੂਚਨਾ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ | ਅੱਗ ਬੁਝਾਊ ਵਿਭਾਗ ਨੇ ਆਪਣੀਆਂ ਉਸੇ ਸਮੇਂ ਹੀ ਗੱਡੀਆਂ ਭੇਜੀਆਂ ਅਤੇ ਉਨ੍ਹਾਂ ਨੇ ਬੜੀ ਹੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ | ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਫ਼ਲੈਟ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਸੀ.ਬੀ.ਐਸ.ਈ. ਦੇ ਓ.ਐਸ.ਐਲ. ਦੇ ਸਿਸਟਮ ਪ੍ਰਤੀ ਵਿਵਾਦ ਅਜੇ ਨਹੀਂ ਹੋਇਆ ਖ਼ਤਮ ਅਗਲੀ ਖ਼ਬਰ ਕਿਸਾਨਾਂ ਨੂੰ ਨਰਮੇ ਕਪਾਹ ਦੀਆਂ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।