16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੇਂਡੂ ਸਫਾਈ ਕਾਮਿਆਂ ਦੀ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ <br/>

ਅਜੀਤ ਡੈਸਕ 29-05-2026
ਸਿਰਸਾ, 28 ਮਈ (ਭੁਪਿੰਦਰ ਪੰਨੀਵਾਲੀਆ)- ਪੇਂਡੂ ਸਫਾਈ ਕਰਮਚਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ | ਪੇਂਡੂ ਸਫਾਈ ਕਰਮਚਾਰੀਆਂ ਨੇ ਬੀਡੀਓ ਦਫ਼ਤਰ ਦੇ ਬਾਹਰ ਧਰਨਾ ਦਿੱਤੇ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਹੜਤਾਲ ਨੂੰ 31 ਮਈ ਤੱਕ ਅੱਗੇ ਵਧਾਇਆ ਗਿਆ ਹੈ | ਮੰਗਾਂ ਪੂਰੀਆਂ ਨਾ ਹੋਣ 'ਤੇ ਤਿੱਖੇ ਅੰਦੋਲਨ ਦੀ ਦਿੱਤੀ ਚਿਤਾਵਨੀ | ਸਿਰਸਾ ਦੇ ਬੀਡੀਓ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਪੇਂਡੂ ਸਫਾਈ ਕਾਮਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਪੇਂਡੂ ਸਫਾਈ ਕਾਮਿਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਗਰਮੀ 'ਚ ਕੰਮ ਕਰ ਰਹੇ ਪੇਂਡੂ ਸਫਾਈ ਕਰਮਚਾਰੀ ਰੋਜ਼ ਕਿਤੇ ਨਾ ਕਿਤੇ ਬਿਹੋਸ਼ ਹੋ ਰਹੇ ਹਨ ਤੇ ਕਈ ਤਰ੍ਹਾਂ ਦੀਆਂ ਭਿਅੰਕਰ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਪੇਂਡੂ ਸਫਾਈ ਕਾਮਿਆਂ ਦੀਆਂ ਮੰਗਾਂ ਨੂੰ ਲੈ ਮੁੱਖ ਮੰਤਰੀ ਤੋਂ ਲੈ ਕੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ | ਮੰਗਾਂ ਦਾ ਜਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੇਂਡੂ ਸਫਾਈ ਕਾਮਿਆਂ ਨੂੰ ਪੱਕਾ ਕੀਤਾ ਜਾਏ | ਪੇਂਡੂ ਸਫਾਈ ਕਰਮਚਾਰੀਆਂ ਨੂੰ 26 ਹਾਜ਼ਾਰ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਏ | ਸਫਾਈ ਕਾਮੇ ਦੀ ਮੌਤ ਹੋਣ 'ਤੇ ਮੁਆਵਜ਼ਾ ਪਰਿਵਾਰ ਨੂੰ ਮੁਅਵਜ਼ਾ ਦਿੱਤਾ ਜਾਏ | 60 ਸਾਲ ਦੀ ਉਮਰ 'ਤੇ ਸੇਵਾ ਮੁਕਤ ਹੋਣ 'ਤੇ ਪੈਨਸ਼ਨ ਦਿੱਤੀ ਜਾਏ | ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੇਂਡੂ ਸਫਾਈ ਕਾਮਿਆਂ ਦੀਆਂ ਮੰਗਾਂ ਨਹੀਂ ਮਨਈਆਂ ਗਈਆਂ ਤਾਂ ਉਹ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ | ਇਸ ਮੌਕੇ ਰਾਮ ਲਾਲ, ਸੋਨੂੰ ਕੁਮਾਰ, ਸੂਰਜ ਭਾਨ, ਸਤਪਾਲ, ਸਤੋ ਬਾਈ, ਬਿਮਲਾ ਦੇਵੀ, ਸਰੋਜ ਰਾਣੀ ਆਦਿ ਸਮੇਤ ਕਈ ਪਿੰਡਾਂ ਦੇ ਸਫਾਈ ਕਾਮੇ ਮੌਜੂਦ ਸਨ |

ਪਿਛਲੀ ਖ਼ਬਰ ਈ-ਰਿਕਸ਼ਾ ਝਗੜੇ ਨੂੰ ਲੈ ਕੇ ਨੌਜਵਾਨਾਂ ਨੇ ਤਲਵਾਰਾਂ ਅਤੇ ਡੰਡਿਆਂ ਨਾਲ ਕੀਤਾ ਹਮਲਾ <br/> ਅਗਲੀ ਖ਼ਬਰ ਦਲਿਤ ਸੈਨਾ ਪੰਜਾਬ ਵਲੋਂ ਤਲਵੰਡੀ ਸਾਬੋ ਥਾਣੇ ਅੱਗੇ ਧਰਨਾ ਲਗਾਉਣ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।