15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗੁਰੂ ਹਰਿਕਿ੍ਸ਼ਨ ਵੋਕੇਸ਼ਨਲ ਇੰਸਟੀਚਿਊਟ ਮਾਨਤਾ ਪ੍ਰਾਪਤ ਡਿਪਲੋਮਾ, ਡਿਗਰੀ ਅਤੇ ਮਾਸਟਰ ਪ੍ਰੋਗਰਾਮ ਪੇਸ਼ ਕਰਨਾ ਸ਼ੁਰੂ ਕਰੇਗਾ

ਅਜੀਤ ਡੈਸਕ 29-05-2026
ਯਮੁਨਾਨਗਰ, 28 ਮਈ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਹਰਕਿ੍ਸ਼ਨ ਵੋਕੇਸ਼ਨਲ ਇੰਸਟੀਚਿਊਟ ਪਿਛਲੇ 25 ਸਾਲਾਂ ਤੋਂ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ-ਆਧਾਰਿਤ ਸਿਖਲਾਈ ਦੇ ਖੇਤਰਾਂ ਵਿਚ ਨਿਰੰਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਨੇ ਆਪਣੀ ਸ਼ਾਨਦਾਰ ਯਾਤਰਾ ਦਾ 25ਵਾਂ ਸਾਲ ਪੂਰਾ ਕਰ ਲਿਆ ਹੈ | ਇਸ ਮੌਕੇ ਸੰਸਥਾ ਨੇ ਨੀਲਮ ਯੂਨੀਵਰਸਿਟੀ ਕੈਥਲ ਤੋਂ ਹੁਨਰ ਸਿਖਲਾਈ ਅਤੇ ਗਤੀਸ਼ੀਲਤਾ ਸਾਥੀ ਵਜੋਂ ਮਾਨਤਾ ਪ੍ਰਾਪਤ ਕਰਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇਕ ਨਵਾਂ ਮੀਲ ਪੱਥਰ ਪ੍ਰਾਪਤ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਗੁਰੂ ਹਰਕਿ੍ਸ਼ਨ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਅਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੰਸਥਾ ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਨੌਜਵਾਨਾਂ ਲਈ ਆਧੁਨਿਕ ਅਤੇ ਰੁਜ਼ਗਾਰ ਮੁਖੀ ਕੋਰਸ ਸ਼ੁਰੂ ਕਰਨ ਜਾ ਰਹੀ ਹੈ, ਜਿਸ ਵਿਚ ਮੁੱਖ ਤੌਰ 'ਤੇ ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ, ਬੈਚਲਰ ਅਤੇ ਮਾਸਟਰ ਡਿਗਰੀ ਪ੍ਰੋਗਰਾਮ, ਡਿਪਲੋਮਾ ਤੇ ਪੀ. ਜੀ. ਡਿਪਲੋਮਾ ਇਨ ਈ-ਕਾਮਰਸ ਅਤੇ ਡਿਜ਼ੀਟਲ ਮਾਰਕੀਟਿੰਗ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ (ਏ. ਆਈ. ਅਤੇ ਐਮ. ਐਲ.), ਸਾਈਬਰ ਸੁਰੱਖਿਆ ਵਰਗੇ ਅਤਿ-ਆਧੁਨਿਕ ਅਤੇ ਭਵਿੱਖਮੁਖੀ ਕੋਰਸ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿਚ ਵਿਦਿਆਰਥੀਆਂ ਦੀ ਮੰਗ ਅਤੇ ਉਦਯੋਗਾਂ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਹੋਰ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਵੱਡੇ ਸ਼ਹਿਰਾਂ ਵਿਚ ਜਾਣ ਤੋਂ ਬਿਨਾਂ ਸਥਾਨਕ ਪੱਧਰ 'ਤੇ ਖੇਤਰ ਦੇ ਨੌਜਵਾਨਾਂ ਨੂੰ ਆਧੁਨਿਕ ਸਿੱਖਿਆ ਅਤੇ ਹੁਨਰ ਸਿਖਲਾਈ ਉਪਲਬਧ ਕਰਵਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਕਰਨ ਦੇ ਨਾਲ-ਨਾਲ ਆਪਣੇ ਕਾਰੋਬਾਰ ਅਤੇ ਸਟਾਰਟਅੱਪ ਸ਼ੁਰੂ ਕਰਨ ਲਈ ਉਤਸ਼ਾਹਿਤ ਕਰੇਗੀ | ਇਸ ਉਦੇਸ਼ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਰਾਹੀਂ ਵਿੱਤੀ ਸਹਾਇਤਾ, ਕਰਜ਼ਾ ਸਹੂਲਤਾਂ ਅਤੇ ਉੱਦਮਤਾ ਮਾਰਗਦਰਸ਼ਨ ਪ੍ਰਦਾਨ ਕੀਤਾ ਜਾਵੇਗਾ | ਇਸ ਮੌਕੇ ਚੇਅਰਮੈਨ ਨੇ ਮਾਪਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਦੀ ਮੰਗ ਅਨੁਸਾਰ ਆਧੁਨਿਕ ਤਕਨਾਲੋਜੀ ਅਤੇ ਹੁਨਰ-ਆਧਾਰਿਤ ਸਿੱਖਿਆ ਅਪਣਾਉਣ ਅਤੇ ਆਪਣੇ ਉੱਜਵਲ ਭਵਿੱਖ ਨੂੰ ਬਣਾਉਣ ਲਈ ਸੰਸਥਾ ਵਲੋਂ ਸ਼ੁਰੂ ਕੀਤੇ ਜਾ ਰਹੇ ਕੋਰਸਾਂ ਦਾ ਲਾਭ ਉਠਾਉਣ |
ਪਿਛਲੀ ਖ਼ਬਰ ਪੁਲਿਸ ਨੇ 10 ਘੰਟਿਆਂ 'ਚ ਚੋਰ ਫੜ ਕੇ ਚੋਰੀ ਦਾ ਸਾਮਾਨ ਕੀਤਾ ਬਰਾਮਦ ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਮੂੰਹ-ਖੁਰ ਅਤੇ ਗਲਘੋਟੂ ਬਿਮਾਰੀ ਵਿਰੁੱਧ ਵੱਡੀ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।