15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਐਸ.ਪੀ.ਏ. ਦੇ ਕੈਂਪਸ ਦੀ ਦੂਸਰੀ ਮੰਜ਼ਿਲ 'ਤੇ ਲੱਗੀ ਅੱਗ

ਅਜੀਤ ਡੈਸਕ 02-06-2026
ਨਵੀਂ ਦਿੱਲੀ, 1 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਮੀ ਦੇ ਦਿਨਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਦਿੱਲੀ ਦੇ ਆਈ.ਟੀ.ਓ. ਸਥਿਤ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ (ਐਸ.ਪੀ.ਏ.) ਕੈਂਪਸ ਵਿਚ ਦੂਸਰੀ ਮੰਜ਼ਿਲ 'ਤੇ ਅੱਗ ਲੱਗਣ 'ਤੇ ਅੱਗ ਦੀਆਂ ਲਪਟਾਂ ਉੱਡਣ 'ਤੇ ਲੋਕਾਂ ਵਿਚ ਕਾਫ਼ੀ ਰੌਲਾ ਪੈ ਗਿਆ | ਇਸ ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਨੇ ਆ ਕੇ ਆਪਣੀ ਕਾਰਵਾਈ ਕਰ ਕੇ ਅੱਗ 'ਤੇ ਕਾਬੂ ਪਾ ਲਿਆ | ਇਸ ਘਟਨਾ ਵਿਚ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ | ਇਹ ਅੱਗ ਕਿਵੇਂ ਲੱਗੀ, ਇਸ ਸੰਬੰਧੀ ਅਜੇ ਪਤਾ ਨਹੀਂ ਲੱਗ ਸਕਿਆ | ਪੁਲਿਸ ਇਸ ਮਾਮਲੇ ਵਿਚ ਕੈਂਪਸ ਦੇ ਅਧਿਕਾਰੀਆਂ ਤੋਂ ਪੁੱਛ ਪੜਤਾਲ ਕਰ ਰਹੀ ਹੈ |
ਪਿਛਲੀ ਖ਼ਬਰ ਪੰਜਾਬ, ਹਰਿਆਣਾ 'ਚ ਗਰਮੀ ਨੇ ਮੁੜ ਫੜਿਆ ਜ਼ੋਰ ਅਗਲੀ ਖ਼ਬਰ ਨਕਲੀ ਆਰ.ਓ. ਫਿਲਟਰ ਤਿਆਰ ਕਰਕੇ ਵੇਚਣ ਵਾਲਾ ਵਿਅਕਤੀ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।