15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬੇਅਦਬੀ ਕਾਨੂੰਨ ਪਾਸ ਕਰਨ ਤੋਂ ਪਹਿਲਾਂ 'ਪੰਥ' ਨੂੰ ਭਰੋਸੇ ਵਿਚ ਕਿਉਂ ਨਹੀਂ ਲਿਆ ? -ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

ਅਜੀਤ ਡੈਸਕ 04-06-2026
ਨਵੀਂ ਦਿੱਲੀ, 3 ਜੂਨ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਦੇ ਕੌਮੀ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਬੇਅਦਬੀਆਂ ਸਬੰਧੀ ਸਤਿਕਾਰ ਸੋਧ ਐਕਟ ਕਾਨੂੰਨ ਨੂੰ ਲੈ ਕੇ ਚੱਲ ਰਹੇ ਵਿਵਾਦ ਸਬੰਧੀ ਮਾਮਲੇ 'ਤੇ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਤੇ ਸਿੱਖ ਪੰਥ ਨੂੰ ਭਰੋਸੇ ਵਿਚ ਕਿਉਂ ਨਹੀਂ ਲਿਆ ਗਿਆ | ਸ. ਬਖ਼ਸ਼ੀ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਬਾਰੇ ਕਿਸੀ ਦੀ ਅਸਹਿਮਤੀ ਨਹੀਂ ਹੋ ਸਕਦੀ ਪਰ ਇਸ ਕਾਨੂੰਨ ਵਿਚ ਜਿਹੜੀਆਂ ਵੀ ਮੱਦਾਂ 'ਤੇ ਪੰਥ ਨੂੰ ਇਤਰਾਜ਼ ਹੈ ,ਉਨ੍ਹਾਂ ਵਿਚ ਪੰਥਕ ਨਜ਼ਰੀਏ ਮੁਤਾਬਿਕ ਸੋਧ ਕਰਨੀ ਜ਼ਰੂਰੀ ਹੈ ¢ ਉਨ੍ਹਾਂ ਕਿਹਾ ਕਿ ਜੇਕਰ ਇਸ ਅਹਿਮ ਮਾਮਲੇ ਯਾਨੀ ਸਤਿਕਾਰ ਸੋਧ ਐਕਟ ਪਾਸ ਕਰਨ ਤੋਂ ਪਹਿਲਾਂ ਸਰਕਾਰ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਪੰਥ ਨੂੰ ਭਰੋਸੇ 'ਚ ਲਿਆ ਹੁੰਦਾ ਤਾਂ, ਇਸ ਕਾਨੂੰਨ ਵਿਚ ਜੋ ਅਹਿਮ ਤਰੁੱਟੀਆਂ ਹਨ, ਉਹ ਪਹਿਲਾਂ ਹੀ ਦੂਰ ਕੀਤੀਆਂ ਜਾ ਸਕਦੀਆਂ ਸਨ ¢ ਉਨ੍ਹਾਂ ਕਿਹਾ ਕਿ ਪੰਥਕ ਰਵਾਇਤਾਂ ਮੁਤਾਬਿਕ ਗੁਰੂ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਹਿਰੇਦਾਰੀ ਸਿੱਖ ਪੰਥ ਨੂੰ ਸੌਂਪੀ ਹੈ ,ਇਸ ਲਈ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ¢
ਪਿਛਲੀ ਖ਼ਬਰ ਨਾਮਵਰ ਸ਼ਖ਼ਸੀਅਤਾਂ ਵਲੋਂ ਪੰਜਾਬੀ ਪ੍ਰਮੋਸ਼ਨ ਫੋਰਮ ਦਿੱਲੀ ਦੀਆਂ ਸੇਵਾਵਾਂ ਦੀ ਸ਼ਲਾਘਾ ਅਗਲੀ ਖ਼ਬਰ ਬੱਚਿਆਂ ਦਾ ਭਵਿੱਖ ਤਬਾਹ ਹੋਣ ਤੋਂ ਬਚਾਉਣ ਲਈ ਪੇਪਰ ਲੀਕ ਵਰਗੀਆਂ ਘਟਨਾਵਾਂ ਰੋਕਣਾ ਬੇਹੱਦ ਜ਼ਰੂਰੀ- ਮਲਸੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।