20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਪਰਾਧ ਸ਼ਾਖਾ-2 ਦੀ ਟੀਮ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਇਕ ਮੁਲਜ਼ਮ ਕਾਬੂ

ਅਜੀਤ ਡੈਸਕ 05-06-2026
ਯਮੁਨਾਨਗਰ, 4 ਜੂਨ (ਗੁਰਦਿਆਲ ਸਿੰਘ ਨਿਮਰ)-ਮਿਸ਼ਨ ਮੈਦਾਨ 2.0 ਦੇ ਤਹਿਤ ਅਪਰਾਧ ਸ਼ਾਖਾ-2 ਦੀ ਇਕ ਟੀਮ ਵਲੋਂ ਇਕ ਮੁਲਜ਼ਮ ਨੂੰ 650 ਪਾਬੰਦੀਸ਼ੁਦਾ ਟ੍ਰਾਮਾਡੋਲ ਨਸ਼ੀਲੇ ਕੈਪਸੂਲਾਂ ਅਤੇ 8.19 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਪਿੰਡ ਭਵਾਨੀਪੁਰ ਮੋਡ ਨੇੜੇ ਨਸ਼ੀਲੇ ਪਦਾਰਥਾਂ ਨਾਲ ਘੁੰਮ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਸਬ-ਇੰਸਪੈਕਟਰ ਰਜਤ ਕੁਮਾਰ ਦੀ ਅਗਵਾਈ ਵਾਲੀ ਇਕ ਟੀਮ ਨੇ ਤੁਰੰਤ ਮੌਕੇ ਕਾਰਵਾਈ ਕਰਦਿਆਂ ਨੌਜਵਾਨ ਨੂੰ ਮੌਕੇ 'ਤੇ ਕਾਬੂ ਕਰ ਲਿਆ, ਜਿਸ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਮੁਸਤਫਾਬਾਦ ਸੰਦੀਪ ਸ਼ਰਮਾ ਨੂੰ ਮੌਕੇ 'ਤੇ ਬੁਲਾ ਕੇ ਪੁੱਛਗਿੱਛ ਮਗਰੋਂ ਮੁਲਜ਼ਮ ਦੀ ਪਛਾਣ ਹਰਸ਼ ਕਮਲ ਉਰਫ ਹੈਪੀ ਪੁੱਤਰ ਸੁਖਬੀਰ ਸਿੰਘ ਵਾਸੀ ਪਿੰਡ ਗਿਆਨਵਾਲਾ ਵਜੋਂ ਹੋਈ | ਇਸ ਦੌਰਾਨ ਮੁਲਜ਼ਮ ਦੀ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ 'ਚੋਂ 650 ਪਾਬੰਦੀਸ਼ੁਦਾ ਨਸ਼ੀਲੇ ਟ੍ਰਾਮਾਡੋਲ ਕੈਪਸੂਲ ਅਤੇ 8.19 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਗਿਆ |
ਪਿਛਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਦੋ ਦਿਨਾਂ ਪ੍ਰੋਗਰਾਮ ਅਗਲੀ ਖ਼ਬਰ ਆਓ, ਆਉਣ ਵਾਲੀਆਂ ਪੀੜ੍ਹੀਆਂ ਬਚਾਉਣ ਲਈ ਰੁੱਖ ਲਾਈਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।