ਯਮੁਨਾਨਗਰ, 4 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਵਲੋਂ ਆਉਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਲਈ ਦੋ ਦਿਨਾਂ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ 'ਚ ਯੋਗ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਇਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ | ਇਸ ਪ੍ਰੋਗਰਾਮ ਦੇ ਪਹਿਲੇ ਦਿਨ ਯੋਗਾ ਕਲੱਬ ਨੇ ਵਿਦਿਆਰਥੀਆਂ ਨੂੰ ਯੋਗਾ ਲਈ ਵਿਸ਼ੇਸ਼ ਪ੍ਰੋਟੋਕੋਲ ਦਾ ਅਭਿਆਸ ਕਰਵਾਇਆ ਅਤੇ ਦੂਜੇ ਦਿਨ ਯੋਗਾ ਪ੍ਰੋਟੋਕੋਲ ਸਿਖਲਾਈ ਯੋਗਾ ਇੰਸਟ੍ਰਕਟਰ ਕਵਲਜੀਤ ਤੇ ਨਿਸ਼ਾ ਕੰਬੋਜ ਵਲੋਂ ਕਰਵਾਇਆ ਗਿਆ | ਇਸ ਮੌਕੇ ਸਥਾਨਕ ਸਿਵਲ ਹਸਪਤਾਲ ਦੇ ਜ਼ਿਲ੍ਹਾ ਯੋਗਾ ਕੋਆਰਡੀਨੇਟਰ ਅਤੇ ਯੋਗਾ ਮਾਹਿਰ ਡਾ. ਸ਼ਿਵ ਕੁਮਾਰ ਸੈਣੀ ਮੁੱਖ ਬੁਲਾਰੇ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਯਮਿਤ ਯੋਗਾ ਅਭਿਆਸ ਅਪਣਾਉਣ ਲਈ ਉਤਸ਼ਾਹਿਤ ਕੀਤਾ | ਸੈਮੀਨਾਰ ਦੀ ਦੂਜੀ ਬੁਲਾਰਾ ਡਾ. ਮੀਨਾਕਸ਼ੀ ਗੁਪਤਾ ਸਨ, ਜਿਨ੍ਹਾਂ ਨੇ ਖੇਡਾਂ ਵਿਚ ਯੋਗ ਨੂੰ ਸ਼ਾਮਿਲ ਕਰਨ ਦੇ ਫਾਇਦਿਆਂ ਅਤੇ ਚੁਣੌਤੀਆਂ ਬਾਰੇ ਗੱਲ ਕੀਤੀ | ਉਕਤ ਪ੍ਰੋਗਰਾਮ ਦੌਰਾਨ ਇਕ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਐਨ. ਸੀ. ਸੀ. ਅਫ਼ਸਰ ਕੈਪਟਨ ਡਾ. ਗੀਤੂ ਖੰਨਾ ਨੇ ਕੀਤੀ, ਜਿਨ੍ਹਾਂ ਨੇ ਯੋਗਾ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਬਿਮਾਰੀ ਮੁਕਤ ਅਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਾਲ ਦੇ 365 ਦਿਨ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ 'ਚ ਸ਼ਾਮਿਲ ਕਰਨ ਅਤੇ ਯੋਗ ਨਾਲ ਭਰਪੂਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ, ਜਦਕਿ ਕਾਲਜ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਇਸ ਸਮਾਗਮ ਵਿਚ ਮਹਿਮਾਨ ਵਜੋਂ ਸੇਵਾ ਨਿਭਾਈ |