20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਝੋਨੇ ਲਈ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਤੋਂ ਸਬਸਿਡੀ ਲਈ ਅਰਜ਼ੀਆਂ ਮੰਗੀਆਂ

ਅਜੀਤ ਡੈਸਕ 05-06-2026
ਸਿਰਸਾ, 4 ਜੂਨ (ਭੁਪਿੰਦਰ ਪੰਨੀਵਾਲੀਆ)- ਝੋਨੇ ਲਈ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਤੋਂ ਸਬਸਿਡੀ ਪ੍ਰਾਪਤ ਕਰਨ ਲਈ ਅÏਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ | ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਖੇਤੀਬਾੜੀ ਵਿਭਾਗ ਦੀ ਵੈੱਬਸਾਈਟ'ਤੇ ਜਾ ਕੇ ਅÏਨਲਾਈਨ ਅਰਜ਼ੀ ਦੇ ਸਕਦੇ ਹਨ | ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਪਰਿਵਾਰ ਪਛਾਣ ਪੱਤਰ (ਪੀਪੀਪੀ) ਦਾ ਸਿਰਫ਼ ਇੱਕ ਮੈਂਬਰ ਹੀ ਸਬਸਿਡੀ ਲਈ ਅਰਜ਼ੀ ਦੇ ਸਕਦਾ ਹੈ | ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਸਬਸਿਡੀ ਪ੍ਰਾਪਤ ਕੀਤੀ ਹੈ, ਉਹ ਇਸ ਯੋਜਨਾ ਲਈ ਯੋਗ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਬਿਨੈਕਾਰ ਕਿਸਾਨਾਂ ਲਈ 'ਮੇਰੀ ਫਸਲ ਮੇਰਾ ਬਿਓਰਾ' ਪੋਰਟਲ 'ਤੇ ਆਪਣੀਆਂ ਫਸਲਾਂ ਰਜਿਸਟਰ ਕਰਨਾ ਲਾਜ਼ਮੀ ਹੈ | ਯੋਜਨਾ ਬਾਰੇ ਵਧੇਰੇ ਜਾਣਕਾਰੀ ਲਈ ਕਿਸਾਨ ਕਿਸੇ ਵੀ ਕੰਮ ਵਾਲੇ ਦਿਨ ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਦਫ਼ਤਰ ਜਾਂ ਸਹਾਇਕ ਖੇਤੀਬਾੜੀ ਇੰਜੀਨੀਅਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ | ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 4500 ਰੁਪਏ ਪ੍ਰਤੀ ਕਿੱਲਾ ਸਬਸਿਡੀ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਇਸ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਹੀ ਝੋਨੇ ਦਾ ਝਾੜ ਵੀ ਜਿਆਦਾ ਨਿਕਲਦਾ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਨੇ ਡਾ. ਨਿਧੀ ਮਹਿੰਦਰੂ ਨੂੰ ਚੇਅਰਮੈਨ ਚੁਣੇ ਜਾਣ 'ਤੇ ਦਿੱਤੀ ਵਧਾਈ ਅਗਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਦੋ ਦਿਨਾਂ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।