20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗੀ-ਆਕਾਸ਼ ਸ਼ਰਮਾ <br/>

ਅਜੀਤ ਡੈਸਕ 05-06-2026

ਟੋਹਾਣਾ, 4 ਜੂਨ (ਮਨਜੀਤ ਸਿੰਘ) - ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਹਰਿਆਣਾ 'ਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) ਮੁਹਿੰਮ ਸਬੰਧੀ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਮਿੰਨੀ ਸਕੱਤਰੇਤ ਟੋਹਾਣਾ ਦੇ ਆਡੀਟੋਰੀਅਮ 'ਚ ਬੂਥ ਪੱਧਰ ਅਧਿਕਾਰੀਆਂ (ਬੀ.ਐਲ.ਓਜ਼.) ਅਤੇ ਸੁਪਰਵਾਈਜ਼ਰਾਂ ਨਾਲ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦੌਰਾਨ ਐਸ.ਡੀ.ਐਮ. ਆਕਾਸ਼ ਸ਼ਰਮਾ ਨੇ ਕਿਹਾ ਕਿ ਸਹੀ ਅਤੇ ਪਾਰਦਰਸ਼ੀ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤ ਨੀਂਹ ਹੁੰਦੀ ਹੈ | ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਜਾਂ ਗਲਤ ਐਂਟਰੀਆਂ ਨੂੰ ਹਟਾਉਣਾ ਹੈ | ਉਨ੍ਹਾਂ ਦੱਸਿਆ ਕਿ 5 ਜੂਨ ਤੋਂ 14 ਜੂਨ ਤੱਕ ਸਿਖਲਾਈ ਅਤੇ ਪ੍ਰਬੰਧਕੀ ਤਿਆਰੀਆਂ ਪੂਰੀਆਂ ਕੀਤੀਆਂ ਜਾਣਗੀਆਂ, ਜਦਕਿ 15 ਜੂਨ ਤੋਂ 14 ਜੁਲਾਈ 2026 ਤੱਕ ਬੀ.ਐਲ.ਓਜ਼. ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਜਾਵੇਗੀ | ਇਸ ਦੌਰਾਨ ਨਾਗਰਿਕਾਂ ਨੂੰ ਲੋੜੀਂਦੇ ਫਾਰਮ ਮੁਹੱਈਆ ਕਰਵਾਏ ਜਾਣਗੇ ਅਤੇ ਰਸੀਦਾਂ ਵੀ ਦਿੱਤੀਆਂ ਜਾਣਗੀਆਂ | ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 1 ਜੁਲਾਈ 2026 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਯੋਗ ਨੌਜਵਾਨਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਮੁਹਿੰਮ ਦੀ ਪਾਰਦਰਸ਼ਤਾ ਲਈ ਰਾਜਨੀਤਿਕ ਪਾਰਟੀਆਂ ਦੇ ਬੂਥ ਪੱਧਰੀ ਏਜੰਟਾਂ ਦਾ ਵੀ ਸਹਿਯੋਗ ਲਿਆ ਜਾਵੇਗਾ | ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਬੀ.ਐਲ.ਓ. ਤਸਦੀਕ ਲਈ ਉਨ੍ਹਾਂ ਦੇ ਘਰ ਪਹੁੰਚਣ ਤਾਂ ਉਹ ਸਹੀ ਅਤੇ ਪੂਰੀ ਜਾਣਕਾਰੀ ਪ੍ਰਦਾਨ ਕਰਨ | ਉਨ੍ਹਾਂ ਮਿ੍ਤਕ, ਤਬਾਦਲਾ ਕਰ ਚੁੱਕੇ ਜਾਂ ਹੋਰ ਅਯੋਗ ਵੋਟਰਾਂ ਬਾਰੇ ਵੀ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ | ਨਾਲ ਹੀ ਮਾਪਿਆਂ ਨੂੰ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੇ ਨਾਮ ਦਰਜ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ ਅਤੇ ਦੋ ਪਾਸਪੋਰਟ ਸਾਈਜ਼ ਫ਼ੋਟੋਆਂ ਉਪਲਬਧ ਕਰਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਲੋਕਤੰਤਰੀ ਅਧਿਕਾਰ ਤੋਂ ਵਾਂਝਾ ਨਾ ਰਹੇ |

ਪਿਛਲੀ ਖ਼ਬਰ ਟਰਾਂਸਫ਼ਾਰਮਰ ਲਗਾਏ ਬਿਨਾਂ ਚਾਂਦਪੁਰਾ ਨੂੰ ਬਿਜਲੀ ਦੇਣ ਦਾ ਵਿਰੋਧ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਨੇ ਡਾ. ਨਿਧੀ ਮਹਿੰਦਰੂ ਨੂੰ ਚੇਅਰਮੈਨ ਚੁਣੇ ਜਾਣ 'ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।