19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਦੀ ਕਾਰਵਾਈ ਨੂੰ ਕੌਮ ਕਦੀ ਨਹੀਂ ਭੁਲਾ ਸਕਦੀ- ਕਾਲਕਾ, ਕਾਹਲੋਂ <br/>

ਅਜੀਤ ਡੈਸਕ 05-06-2026
ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)-ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ 'ਤੇ ਸਾਲ 1984 ਦੌਰਾਨ ਸ੍ਰੀ ਦਰਬਾਰ ਸਾਹਿਬ 'ਤੇ 'ਸਾਕਾ ਨੀਲਾ ਤਾਰਾ' ਦੇ ਨਾਂਅ 'ਤੇ ਕੀਤੇ ਗਏ ਫ਼ੌਜੀ ਹਮਲੇ ਨੂੰ ਸਿੱਖ ਕੌਮ ਕਦੀ ਨਹੀਂ ਭੁਲਾ ਸਕਦੀ¢ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ¢ ਇਸ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖ ਜਰਨੈਲਾਂ ਤੇ ਸਿੰਘਾ ਸਿੰਘਣੀਆਂ ਦੇ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਏ ਗਏ ਅਖੰਡ ਪਾਠ ਦੇ ਭੋਗ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਸਾਕਾ ਨੀਲਾ ਤਾਰਾ ਇਕਲੌਤਾ ਅਜਿਹਾ ਆਪ੍ਰੇਸ਼ਨ ਹੋਇਆ ਹੈ ਜਿਸ ਵਿਚ ਇੱਕ ਕੌਮ ਨੂੰ ਨਿਸ਼ਾਨਾਂ ਬਣਾਇਆ ਗਿਆ ਅਤੇ ਸਿੱਖਾਂ ਦੀ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਢਹਿ ਢੇਰੀ ਕੀਤਾ ਗਿਆ ¢ ਉਨ੍ਹਾਂ ਕਿਹਾ ਕਿ ਫ਼ੌਜੀ ਹਮਲੇ ਤੋਂ ਬਾਅਦ 1984 ਵਿਚ ਹੀ ਨਵੰਬਰ ਮਹੀਨੇ ਵਿਚ ਸਿੱਖ ਕਤਲੇਆਮ ਨੂੰ ਅੰਜਾਮ ਦਿੱਤਾ ਗਿਆ ¢ ਉਨ੍ਹਾਂ ਕਿਹਾ ਕਿ ਇਨ੍ਹਾਂ ਸਾਕਿਆਂ ਨੂੰ ਕਦੀ ਮੁਆਫ਼ ਅਤੇ ਭੁਲਾਇਆ ਨਹੀਂ ਜਾ ਸਕਦਾ¢ ਉਨ੍ਹਾਂ ਕਿਹਾ ਕਿ 42 ਸਾਲ ਬਾਅਦ ਵੀ ਪੀੜਤਾਂ ਨੂੰ ਹਾਲੇ ਤੱਕ ਪੂਰੀ ਤਰ੍ਹਾਂ ਇਨਸਾਫ਼ ਨਹੀਂ ਮਿਲ ਸਕਿਆ ਹੈ ¢ ਕਾਲਕਾ ਤੇ ਕਾਹਲੋਂ ਨੇ ਇਸ ਮੌਕੇ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀ ਰਿਹਾਈ ਕਰਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ¢ ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਨੇ ਅਰਦਾਸ ਕੀਤੀ ¢ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ ¢

ਪਿਛਲੀ ਖ਼ਬਰ ਸਰਕਾਰੀ ਕਾਲਜ ਅਹਡਵਾਲਾ ਵਿਖੇ ਯੋਗਾ ਪ੍ਰੋਟੋਕੋਲ ਅਭਿਆਸ ਕਰਵਾਇਆ <br/> ਅਗਲੀ ਖ਼ਬਰ ਗੁਰਦਾ ਪੱਥਰੀ ਆਪ੍ਰੇਸ਼ਨ ਵਿਵਾਦ: ਡਾਕਟਰ ਤੋਂ 'ਮੁਆਫ਼ੀ' ਮੰਗਵਾਉਣ ਲਈ ਅੜਿਆ 'ਮਰੀਜ਼' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।