19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਰਾ ਦੇ ਕਹਿਣ 'ਤੇ ਚਾਕੂ ਮਾਰ ਕੇ ਕੀਤਾ ਸੀ ਕਤਲ-ਪੁਲਿਸ ਨੇ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 05-06-2026
ਨਵੀਂ ਦਿੱਲੀ, 4 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਉੱਤਰ ਪੂਰਬੀ ਜ਼ਿਲ੍ਹੇ ਦੇ ਉਸਮਾਨਪੁਰ ਥਾਣੇ ਦੀ ਪਿੁਲਸ ਨੇ ਕਤਲ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦਾ ਨਾਂਅ ਮੋਹਿਤ (26) ਹੈ | ਇਸ ਵਿਅਕਤੀ ਨੇ ਲਲਿਤ (26) ਨਾਂਅ ਦੇ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਆਪ ਉਥੋਂ ਭਗੌੜਾ ਹੋ ਗਿਆ ਸੀ | ਇਸ ਮਾਮਲੇ ਵਿਚ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੌਤਮਪੁਰੀ ਦੇ ਖੇਤਰ ਵਿਚ ਵਿਅਕਤੀ ਦੀ ਲਾਸ਼ ਪਈ ਹੈ, ਜਿਸ 'ਤੇ ਚਾਕੂ ਮਾਰੇ ਹੋਏ ਸਨ | ਇਸ ਮਾਮਲੇ ਦੇ ਪ੍ਰਤੀ ਫੋਰੈਂਸਿਕ ਟੀਮ ਪੁੱਜੀ ਅਤੇ ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਨਾਲ ਹੀ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਅਤੇ ਇਨ੍ਹਾਂ ਦੇ ਆਧਾਰ 'ਤੇ ਇਕ ਸ਼ੱਕੀ ਵਿਅਕਤੀ ਦੇ ਟਿਕਾਣਿਆਂ 'ਤੇ ਛਾਪੇ ਮਾਰ ਕੇ ਅਖੀਰ ਇਸ ਨੂੰ ਕਾਬੂ ਕਰ ਲਿਆ | ਪੁਲਿਸ ਨੇੇੇ ਉਸ ਕੋਲੋਂ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਤਾਂ ਉਸ ਨੇ ਪੁਲਿਸ ਨੂੰ ਦੱਸਿਆ ਕਿ ਮਿ੍ਤਕ ਦਾ ਉਸ ਦੇ ਭਰਾ ਨਾਲ ਝਗੜਾ ਚਲ ਰਿਹਾ ਸੀ ਅਤੇ ਭਰਾ ਦੇ ਕਹਿਣ 'ਤੇ ਇਹ ਕੰਮ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਹੋਰ ਜਾਂਚ ਸ਼ੁਰੂ ਕੀਤੀ ਹੈੇ | ਪੁਲਿਸ ਨੇ ਚਾਕੂ ਬਰਾਮਦ ਕਰ ਲਿਆ ਹੈ |

ਪਿਛਲੀ ਖ਼ਬਰ ਪੁਲਿਸ ਦੇ ਬੇੜੇ 'ਚ 32 ਪੀ. ਸੀ. ਆਰ. ਗੱਡੀਆਂ ਹੋਈਆਂ ਸ਼ਾਮਿਲ <br/> ਅਗਲੀ ਖ਼ਬਰ ਸਿਲੰਡਰ ਫਟਣ ਕਾਰਨ ਚਾਰ ਲੋਕ ਝੁਲਸੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।